ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਗੈਂਗਰੇਪ–ਬਲਾਤਕਾਰ ਦੇ 2 ਦੋਸ਼ੀਆਂ ਨੂੰ ਫਾਂਸੀ ਬਾਰੇ ਹਾਈ ਕੋਰਟ ਦਾ ਫ਼ੈਸਲਾ ਅੱਜ

ਦਿੱਲੀ ਗੈਂਗਰੇਪ–ਬਲਾਤਕਾਰ ਦੇ 2 ਦੋਸ਼ੀਆਂ ਨੂੰ ਫਾਂਸੀ ਬਾਰੇ ਹਾਈ ਕੋਰਟ ਦਾ ਫ਼ੈਸਲਾ ਅੱਜ

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਚਾਰ ਦੋਸ਼ੀਆਂ ਵਿੱਚੋਂ ਦੋ ਨੂੰ ਫਾਂਸੀ ਦੇਣ ਲਈ ਸਰਕਾਰ ਵੱਲੋਂ ਲਾਈ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ’ਚ ਅੱਜ ਐਤਵਾਰ ਦੁਪਹਿਰ ਨੂੰ 3 ਵਜੇ ਸੁਣਵਾਈ ਹੋਵੇਗੀ।

 

 

ਸਰਕਾਰ ਵੱਲੋਂ ਪੇਸ਼ ਹੋਏ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਜੱਜਾਂ ਨੂੰ ਕਿਹਾ ਕਿ ਨਿਰਭਯਾ ਦੇ ਦੋਸ਼ੀ ਦੇਸ਼ ਦੇ ਸਬਰ ਦਾ ਇਮਤਿਹਾਨ ਲੈ ਰਹੇ ਹਨ। ਚੇਤੇ ਰਹੇ ਕਿ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਸਨਿੱਚਰਵਾਰ ਨੂੰ ਦਿੱਲੀ ਹਾਈ ਕੋਰਟ ਦਾ ਰੁਖ਼ ਕਰਦਿਆਂ 2012 ਦੇ ਨਿਰਭਯਾ ਸਮੂਹਕ ਬਲਾਤਕਾਰ ਤੇ ਕਤਲ ਮਾਮਲੇ ’ਚ ਚਾਰ ਦੋਸ਼ੀਆਂ ਨੂੰ ਫਾਂਸੀ ਦੇਣ ’ਤੇ ਰੋਕ ਲਾਉਣ ਵਾਲੀ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

 

 

ਪਟੀਸ਼ਨ ਦੀ ਤੁਰੰਤ ਸੁਣਵਾਈ ਲਈ ਚੀਫ਼ ਜਸਟਿਸ ਡੀ.ਐੱਨ. ਪਟੇਲ ਸਾਹਵੇਂ ਪੇਸ਼ ਕਰ ਦਿੱਤਾ ਗਿਆ ਸੀ। ਜੇਲ੍ਹ ਅਧਿਕਾਰੀਆਂ ਨੇ ਹੇਠਲੀ ਅਦਾਲਤ ਦੇ ਸ਼ੁੱਕਰਵਾਰ (21 ਜਨਵਰੀ) ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ; ਜਿਸ ਵਿੱਚ ਅਗਲੇ ਹੁਕਮ ਤੱਕ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉੱਤੇ ਅਮਲ ਕਰਨ ’ਤੇ ਰੋਕ ਲਾ ਦਿੱਤੀ ਗਈ ਹੈ। ਇਨ੍ਹਾਂ ਦੋਸ਼ੀਆਂ ਨੂੰ ਪਹਿਲਾਂ 1 ਫ਼ਰਵਰੀ ਨੂੰ ਫਾਂਸੀ ਦਿੱਤੇ ਜਾਣ ਦਾ ਹੁਕਮ ਜਾਰੀ ਹੋਇਆ ਸੀ।

 

 

ਦਿੱਲੀ ਦੇ ਵਧੀਕ ਸੈਸ਼ਨਜ਼ ਜੱਜ ਧਰਮੇਂਦਰ ਰਾਣਾ ਨੇ ਚਾਰ ਦੋਸ਼ੀਆਂ ਦੀ ਅਰਜ਼ੀ ਉੱਤੇ ਕਾਰਵਾਈ ਕਰਦਿਆਂ ਫਾਂਸੀ ਦੀ ਸਜ਼ਾ ਇੱਕ ਵਾਰ ਫਿਰ ਟਾਲ਼ ਦਿੱਤੀ ਸੀ। ਇਨ੍ਹਾਂ ਦੋਸ਼ੀਆਂ ਨੇ ਇੱਕ ਫ਼ਰਵਰੀ ਨੂੰ ਫਾਂਸੀ ਦਿੱਤੇ ਜਾਣ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

 

 

ਪਵਨ ਕੁਮਾਰ ਗੁਪਤਾ (25), ਅਕਸ਼ੇ ਕੁਮਾਰ (31) ਅਤੇ ਮੁਕੇਸ਼ ਕੁਮਾਰ ਸਿੰਘ (32) ਅਤੇ ਵਿਨੇ ਕੁਮਾਰ ਮਿਸ਼ਰਾ (26) ਨੂੰ ਇੱਕ ਫ਼ਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਸੀ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Court s Verdict over hanging of 2 Convicts of Delhi Gangrape Murder