ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਹਾਈ ਕੋਰਟ ’ਚ ਸੁਣਵਾਈ ਅੱਜ

ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਹਾਈ ਕੋਰਟ ’ਚ ਸੁਣਵਾਈ ਅੱਜ

ਮਨੀ ਲਾਂਡਰਿੰਗ ਮਾਮਲੇ ’ਚ ਰਾਬਰਟ ਵਾਡਰਾ ਤੇ ਮਨੋਜ ਅਰੋੜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਅੱਜ ਸੋਮਵਾਰ ਨੂੰ ਸੁਣਵਾਈ ਕਰੇਗੀ।

 

 

ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਨੇ ਇਨ੍ਹਾਂ ਦੋਵਾਂ ਦੀ ਅਗਾਊਂ ਜ਼ਮਾਨਤ ਰੰਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ।

 

 

ਇਸ ਵੇਲੇ ਸ੍ਰੀ ਰਾਬਰਟ ਮਨੀ ਲਾਂਡਰਿੰਗ (ਧਨ ਦਾ ਗ਼ੈਰ–ਕਾਨੂੰਨੀ ਲੈਣ–ਦੇਣ) ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਉੱਤੇ ਚੱਲ ਰਹੇ ਹਨ। ਇਹੋ ਨਹੀਂ, ਦਿੱਲੀ ਦੀ ਅਦਾਲਤ ਨੇ ਰਾਬਰਟ ਵਾਡਰਾ ਨੂੰ ਰਾਹਤ ਦਿੰਦਿਆਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ।

 

 

 

ਸ੍ਰੀ ਵਾਡਰਾ ਇਲਾਜ ਤੇ ਹੋਰ ਵਪਾਰਕ ਕੰਮਾਂ ਲਈ ਵਿਦੇਸ਼ ਜਾਣਾ ਚਾਹੁੰਦੇ ਸਨ। ਇਸ ਤੋਂ ਪਹਿਲਾਂ ਅਦਾਲਤ ਨੇ ਜੂਨ 2019 ’ਚ ਵਾਡਰਾ ਨੂੰ ਸਿਹਤ ਕਾਰਨਾਂ ਕਰਕੇ ਛੇ ਹਫ਼ਤਿਆਂ ਲਈ ਅਮਰੀਕਾ ਤੇ ਨੀਦਰਲੈਂਡ ਜਾਣ ਦੀ ਇਜਾਜ਼ਤ ਦਿੱਤੀ ਸੀ ਪਰ ਇੰਗਲੈਂਡ ਜਾਣ ਦੀ ਇਜਾਜ਼ਤ ਤਦ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਸੀ।

 

 

ਤਦ ED ਨੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਰਾਬਰਟ ਵਾਡਰਾ ਨੂੰ ਜੇ ਇੰਗਲੈਂਡ ਭੇਜਿਆ ਗਿਆ, ਤਾਂ ਉਹ ਸਬੂਤ ਖ਼ਤਮ ਕਰ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Court to hear Robert Vadra s bail case today