ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਅਤੇ ਕਸ਼ਮੀਰ 'ਚ ਰਾਸ਼ਟਰਪਤੀ ਸਾਸ਼ਨ 6 ਮਹੀਨੇ ਵਧਾਉਣ ਦੀ ਤਜਵੀਜ਼

ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਸਾਲ ਦੇ ਅਖੀਰ 'ਚ

 

ਸੰਸਦ ਸੈਸ਼ਨ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਰਿਜ਼ਰਵੇਸ਼ਨ ਸੋਧ ਬਿੱਲ 2019 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਅਤੇ ਸੂਬੇ ਵਿੱਚ 6 ਮਹੀਨਿਆਂ ਲਈ ਰਾਸ਼ਟਰਪਤੀ ਸ਼ਾਸਨ ਨੂੰ ਵਧਾਉਣ ਦੀ ਤਜਵੀਜ਼ ਪੇਸ਼ ਕੀਤੀ।

 

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਜੰਮੂ ਅਤੇ ਕਸ਼ਮੀਰ ਵਿੱਚ ਚੋਣਾਂ ਹੋਣਗੀਆਂ।  ਲੋਕ ਸਭਾ 'ਚ ਪ੍ਰਸਤਾਵ ਪੇਸ਼ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਕੋਈ ਦਲ ਸੂਬੇ 'ਚ ਸਰਕਾਰ ਬਣਾਉਣ ਲਈ ਤਿਆਰ ਨਹੀਂ ਸੀ ਤਾਂ ਉਦੋਂ ਕਸ਼ਮੀਰ ਵਿੱਚ ਗਵਰਨਰ ਰਾਜ 'ਚ ਲਾਗੂ ਕੀਤਾ ਸੀ।
 

 

 

ਇਸ ਤੋਂ ਬਾਅਦ ਵਿਧਾਨ ਸਭਾ ਨੂੰ ਭੰਗ ਕਰਨ ਦਾ ਫੈਸਲਾ ਰਾਜਪਾਲ ਨੇ ਲਿਆ ਸੀ। ਉਥੇ, ਸੂਬੇ ਵਿੱਚ ਚੋਣਾਂ ਦੀ ਗੱਲ ਉੱਤੇ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਸੂਬੇ ਵਿਚ ਚੋਣਾਂ ਸੰਭਵ ਹਨ। 

 

ਗ੍ਰਹਿ ਮੰਤਰੀ ਨੇ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨੇ ਸੀ, ਹੁਣ ਅਮਰਨਾਥ ਯਾਤਰਾ ਹੋਣੀ ਹੈ, ਇਸ ਕਾਰਨ ਇਹ ਚੋਣਾਂ ਕਰਵਾਉਣੀਆਂ ਅਜੇ ਸੰਭਵ ਨਹੀਂ ਸੀ। ਇਸ ਸਾਲ ਦੇ ਅਖੀਰ ਵਿੱਚ ਚੋਣਾਂ ਕਰਾਉਣ ਦਾ ਫ਼ੈਸਲਾ ਲਿਆ ਗਿਆ।

 

ਅਮਿਤ ਸ਼ਾਹ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਰਹਿਣ ਵਾਲੇ ਲੋਕਾਂ ਨੂੰ ਵੀ ਰਾਖਵਾਂਕਰਨ ਦੇਣ ਦਾ  ਪ੍ਰਸਤਾਵ ਲੋਕ ਸਭਾ ਵਿੱਚ ਪੇਸ਼ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਜੰਮੂ ਅਤੇ ਕਸ਼ਮੀਰ ਦੇ ਰਿਜ਼ਰਵੇਸ਼ਨ ਬਿੱਲ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸੇ ਨੂੰ ਖੁਸ਼ ਕਰਨ ਦਾ ਨਹੀਂ ਹੈ, ਪਰ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿੰਦੇ ਲੋਕਾਂ ਲਈ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Home Minister Amit Shah in Lok Sabha proposes President rule in Jammu and Kashmir extended by 6 months