ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 4 ਲੱਖ ਰੁਪਏ ਦਾ ਮੁਆਵਜ਼ਾ

ਦੇਸ਼ 'ਚ ਕੋਰੋਨਾ ਵਾਇਰਸ ਦੇ ਪਾਜੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 83 ਹੋ ਗਈ ਹੈ। ਹੁਣ ਤੱਕ 10 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਜਦਕਿ 73 ਇਲਾਜ ਅਧੀਨ ਹਨ। ਇਨ੍ਹਾਂ 'ਚੋਂ 2 ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। 
 

ਇਹ ਜਾਣਕਾਰੀ ਗ੍ਰਹਿ ਮੰਤਰਾਲੇ ਨੇ ਦਿੱਤੀ। ਕੇਂਦਰ ਸਰਕਾਰ ਨੇ ਸਟੇਟ ਡਿਜਾਜਸਟਰ ਰਿਸਪੋਂਸ ਫੰਡ (ਐਸਡੀਆਰਐਫ) ਅਧੀਨ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਮਰਜੈਂਸੀ ਐਲਾਨ ਦਿੱਤੀ ਹੈ।
 

 

ਦੱਸ ਦੇਈਏ ਕਿ ਦਿੱਲੀ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਰਾਮ ਮਨੋਹਰ ਲੋਹੀਆ (ਆਰਐਮਐਲ) ਹਸਪਤਾਲ 'ਚ ਸ਼ੁੱਕਰਵਾਰ ਨੂੰ ਇੱਕ 68 ਸਾਲਾ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦਾ ਬੇਟਾ ਬੀਤੀ 5 ਤੋਂ 22 ਫ਼ਰਵਰੀ ਤੱਕ ਸਵਿਟਜ਼ਰਲੈਂਡ ਅਤੇ ਇਟਲੀ ਗਿਆ ਸੀ। ਮ੍ਰਿਤਕ ਔਰਤ ਦੇ ਬੇਟੇ ਦਾ ਵੀ ਇਲਾਜ ਚੱਲ ਰਿਹਾ ਹੈ। ਦੂਜੀ ਮੌਤ ਕਰਨਾਟਕ ਦੇ 76 ਸਾਲਾ ਵਿਅਕਤੀ ਦੀ ਹੋਈ ਹੈ। ਇਨ੍ਹਾਂ ਦੋਹਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।
 

ਦੇਸ਼ 'ਚ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ ਵੱਧ ਕੇ 83 ਹੋ ਗਈ ਹੈ। ਇਨ੍ਹਾਂ 'ਚ 17 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Home Ministry Rs 4 lakh will be paid as ex gratia to the family of the person who will lose their life due to Coronavirus