ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਿਮਾਚਲ ਪ੍ਰਦੇਸ਼: ਪਹਾੜ ਦੇ ਇੱਕ ਹਿੱਸਾ ਡਿੱਗਣ ਕਾਰਨ NH-5 ’ਤੇ ਵਾਹਨਾਂ ਦੀ ਆਵਾਜਾਈ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਪਹਾੜ ਦੇ ਇੱਕ ਹਿੱਸਾ ਡਿੱਗਣ ਕਾਰਨ ਰਾਸ਼ਟਰੀ ਰਾਜ ਮਾਰਗ 5 ਉੱਤੇ ਵਾਹਨਾਂ ਦੀ ਆਵਾਜਾਈ ਨੂੰ  ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਲਗਾਤਾਰ ਵਾਇਰਲ ਹੋ ਰਿਹਾ ਹੈ। 

 

 

ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਕਾਸ਼ੰਗ ਨਾਲਾ ਕੋਲ ਸਵੇਰੇ ਪਹਾੜ ਦਾ ਇੱਕ ਹਿੱਸਾ ਡਿੱਗਣ ਤੋਂ ਬਾਅਦ ਰਾਸ਼ਟਰੀ ਰਾਜ ਮਾਰਗ 5 ਉੱਤੇ ਆਵਾਜਾਈ ਵਿੱਚ ਰੁਕਾਵਟ ਆਈ। ਰਸਤਾ ਬੰਦ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਮੀਨ ਖਿਸਕਣ ਨਾਲ ਪਹਾੜ ਦਾ ਹਿੱਸਾ ਰਸਤੇ ਵਿੱਚ ਪਿਆ ਹੈ ਜਿਸ ਨਾਲ ਨੇੜਲੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

 

 

 

ਪਹਾੜ ਦਾ ਇੱਕ ਹਿੱਸਾ ਡਿੱਗਣ ਨਾਲ ਪੂਰਾ ਰਸਤਾ ਬੁਰੀ ਤਰ੍ਹਾਂ ਜਾਮ ਹੋ ਚੁੱਕਾ ਹੈ। ਇਸ ਘਟਨਾ ਦੀ ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇ ਪਹਾੜ ਦਾ ਇੱਕ ਹਿੱਸਾ ਹੇਠਾਂ ਡਿੱਗਦਾ ਜਾ ਰਿਹਾ ਹੈ। ਇਸ ਘਟਨਾ ਵਿੱਚ ਅਜੇ ਤੱਕ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:hp traffic on nh 5 blocked after a portion of the mountain fell