ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਹੁਰੀਅਤ ਕਾਨਫ਼ਰੰਸ ਸਰਕਾਰ ਨਾਲ ਗੱਲਬਾਤ ਲਈ ਤਿਆਰ’

ਜੰਮੂ–ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ

ਜੰਮੂ–ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਅੱਜ ਕਿਹਾ ਹੈ ਕਿ ਪਿਛਲੇ ਸਾਲ ਅਗਸਤ ਤੋਂ ਕਸ਼ਮੀਰ ਵਾਦੀ ਵਿੱਚ ਹਾਲਾਤ ਬਿਹਤਰ ਹੋਏ ਹਨ ਅਤੇ ਹੁਰੀਅਤ ਕਾਨਫ਼ਰੰਸ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ।

 

 

ਸ੍ਰੀ ਮਲਿਕ ਨੇ ਦੱਸਿਆ ਕਿ ਹੁਰੀਅਤ ਕਾਨਫ਼ਰੰਸ ਗੱਲਬਾਤ ਨਹੀਂ ਕਰਨਾ ਚਾਹੁੰਦੀ ਸੀ। ਰਾਮ ਵਿਲਾਸ ਪਾਸਵਾਨ ਸਾਲ 2016 ਦੌਰਾਨ ਉਨ੍ਹਾਂ ਦੇ ਬੂਹੇ ’ਤੇ ਖੜ੍ਹੇ ਸਨ ਪਰ ਉਹ ਲੋਕ ਗੱਲਬਾਤ ਲਈ ਤਿਆਰ ਨਹੀਂ ਸਨ।

 

 

ਸ੍ਰੀ ਮਲਿਕ ਨੇ ਦੱਸਿਆ ਕਿ ਅੱਜ ਉਹ ਗੱਲਬਾਤ ਕਰਨ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਲ ਅਗਸਤ ਮਹੀਨੇ ’ਚ ਉਨ੍ਹਾਂ ਦੇ ਜੰਮੂ–ਕਸ਼ਮੀਰ ਦਾ ਰਾਜਪਾਲ ਬਣਨ ਤੋਂ ਬਾਅਦ ਸੂਬੇ ਦੇ ਹਾਲਾਤ ਵਿੱਚ ਸੁਧਾਰ ਹੋਇਆ ਹੈ।

 

 

ਸ੍ਰੀ ਮਲਿਕ ਨੇ ਕਿਹਾ ਕਿ ਅੱਤਵਾਦੀਆਂ ਦੀ ਭਰਤੀ ਲਗਭਗ ਰੁਕ ਗਈ ਹੈ ਤੇ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਪਥਰਾਅ ਦੀਆਂ ਘਟਨਾਵਾਂ ਵੀ ਬੰਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨੌਜਵਾਨ ਮਾਰਿਆ ਜਾਂਦਾ ਹੈ, ਤਾਂ ਸਾਨੂੰ ਵਧੀਆ ਮਹਿਸੂਸ ਨਹੀਂ ਹੁੰਦਾ ਪਰ ਜਦੋਂ ਕੋਈ ਗੋਲੀ ਚਲਾਏਗਾ, ਤਾਂ ਸੁਰੱਖਿਆ ਬਲ ਵੀ ਜਵਾਬੀ ਗੋਲੀਬਾਰੀ ਕਰਨਗੇ। ਉਹ ਉਨ੍ਹਾਂ ਨੂੰ ਅਜਿਹੇ ਹਾਲਾਤ ਵਿੱਚ ਗੁਲਦਸਤਾ ਭੇਟ ਨਹੀਂ ਕਰਨਗੇ।

 

 

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਤੇ ਹੋਰ ਬੈਠ ਕੇ ਜੰਮੂ–ਕਸ਼ਮੀਰ ਦੇ ਹਾਲਾਤ ਦਾ ਮੁਲਾਂਕਣ ਕਰਨਾ ਕੋਈ ਸੁਖਾਲਾ ਕੰਮ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hurriyat Conference is ready to talk to Government