ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਿਸਮਫ਼ਰੋਸ਼ੀ ਕਰਨ ਤੋਂ ਕੀਤਾ ਇਨਕਾਰ ਤਾਂ ਪਤੀ ਨੇ ਦੇ ਦਿੱਤਾ ਤਿੰਨ ਤਲਾਕ

ਉੱਤਰ ਪ੍ਰਦੇਸ਼ ਦੇ ਮੇਰਠ ਦੇ ਲੀਸਾੜੀਗੇਟ ਖੇਤਰ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਪਤੀ 'ਤੇ ਜਿਸਮਫ਼ਰੋਸ਼ੀ ਕਰਨ ਤੋਂ ਇਨਕਾਰ ਕਰਨ' ’ਤੇ ਉਸ ਨੂੰ ਤਿੰਨ ਤਲਾਕ ਦੇਣ ਦਾ ਦੋਸ਼ ਲਾਇਆ ਹੈ। ਪੀੜਤ ਔਰਤ ਦਾ ਕਹਿਣਾ ਹੈ ਕਿ ਉਸਦੇ ਪਤੀ ਸਣੇ ਸਹੁਰੇ ਪੱਖ ਦੇ ਲੋਕ ਕਾਫ਼ੀ ਸਮੇਂ ਤੋਂ ਉਸ ਨੂੰ ਜਿਸਮਫਰੋਸ਼ੀ ਕਰਨ ਲਈ ਦਬਾਅ ਪਾ ਰਹੇ ਸਨ। ਅਜਿਹਾ ਕਰਨ ਤੋਂ ਇਨਕਾਰ ਕਰਨ 'ਤੇ ਉਨ੍ਹਾਂ ਸਾਰਿਆਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਘਰੋਂ ਬਾਹਰ ਕੱਢ ਦਿੱਤਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

30 ਅਗਸਤ ਨੂੰ ਪਤੀ ਘਰ ਆਇਆ ਤੇ ਸਾਰਿਆਂ ਦੇ ਸਾਹਮਣੇ ਉਸ ਨੂੰ ਤਿੰਨ ਤਲਾਕ ਦੇ ਦਿੱਤਾ। ਪੀੜਤ ਔਰਤ ਦੀ ਸ਼ਿਕਾਇਤ ‘ਤੇ ਐਸਐਸਪੀ ਨੇ ਸਥਾਨਕ ਥਾਣੇ ਦੀ ਪੁਲਿਸ ਟੀਮ ਨੂੰ ਪੜਤਾਲ ਕਰਕੇ ਕਾਰਵਾਈ ਦੇ ਆਦੇਸ਼ ਦਿੱਤੇ ਹਨ।

 

ਔਰਤ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2012 ਚ ਹੋਇਆ ਸੀ। ਉਸਦੇ ਪਿਤਾ ਨੇ ਵਿਆਹ ਚ ਤਿੰਨ ਲੱਖ ਰੁਪਏ ਖਰਚ ਕੀਤੇ ਪਰ ਸਹੁਰੇ ਦੇ ਲੋਕ ਵਧੇਰੇ ਦਾਜ ਚਾਹੁੰਦੇ ਸਨ। ਵਿਆਹ ਤੋਂ ਬਾਅਦ ਹੀ ਸਹੁਰਿਆਂ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

 

ਪੀੜਤ ਔਰਤ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਨੂੰ ਪਤਾ ਚੱਲਿਆ ਕਿ ਪਤੀ ਨੇ ਉਸ ਨਾਲ ਦੂਜਾ ਵਿਆਹ ਕਰਵਾਇਆ ਹੈ ਜਦਕਿ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ। ਔਰਤ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਸਹੁਰਿਆਂ ਨੇ 50,000 ਰੁਪਏ ਅਤੇ ਇਕ ਮੋਟਰ ਸਾਈਕਲ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

 

ਇਹ ਵੀ ਇਲਜ਼ਾਮ ਲਗਾਇਆ ਕਿ ਪਤੀ ਨੇ ਉਸ ਤੋਂ ਜਿਸਮਫ਼ਰੋਸ਼ੀ ਦਾ ਧੰਦਾ ਕਰਵਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਇਨਕਾਰ ਕਰਨ 'ਤੇ ਪਤੀ ਨੇ ਪੀੜਤ ਔਰਤ ਦੇ ਸਿਰ ਤੇ ਸੱਟ ਮਾਰੀ। 22 ਅਗਸਤ ਨੂੰ ਪੀੜਤਾ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢ ਦਿੱਤਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਲਜ਼ਾਮ ਹੈ ਕਿ 30 ਅਗਸਤ ਨੂੰ ਪਤੀ ਆਪਣੇ ਭਣੋਈਏ ਨਾਲ ਔਰਤ ਦੇ ਘਰ ਆਇਆ ਤੇ ਸਾਰਿਆਂ ਦੇ ਸਾਹਮਣੇ ਤਿੰਨ ਤਲਾਕ ਦੇ ਦਿੱਤਾ। ਸੋਮਵਾਰ ਨੂੰ ਪੀੜਤ ਲੜਕੀ ਨੇ ਐਸਐਸਪੀ ਨੂੰ ਮਾਮਲੇ ਬਾਰੇ ਸ਼ਿਕਾਇਤ ਕੀਤੀ। ਐਸਐਸਪੀ ਨੇ ਸਬੰਧਤ ਥਾਣੇ ਨੂੰ ਜਾਂਚ ਕਰਕੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Husband gives triple talaq to wife for refusing body trade