ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਂ ਐਨਕਾਊਂਟਰ ਦੇ ਵਿਰੁੱਧ ਹਾਂ : ਅਸਦੁਦੀਨ ਓਵੈਸੀ

ਹੈਦਰਾਬਾਦ ਦੀ ਲੇਡੀ ਵੈਟਰਨਰੀ ਡਾਕਟਰ ਦੇ ਚਾਰ ਬਲਾਤਕਾਰੀਆਂ ਤੇ ਕਾਤਲਾਂ ਮੁਹੰਮਦ ਆਰਿਫ਼, ਨਵੀਨ, ਸ਼ਿਵਾ ਤੇ ਚੇਨਾਕੇਸ਼ਾਵੁਲੂ ਅੱਜ ਸ਼ਾਦਨਗਰ ਜ਼ਿਲ੍ਹੇ ਦੇ ਚਟਨਪੱਲੀ ਵਿਖੇ ਪੁਲਿਸ ਮੁਕਾਬਲੇ ਦੌਰਾਨ ਤੜਕੇ 3 ਤੋਂ 6 ਵਜੇ ਦੌਰਾਨ ਮਾਰੇ ਗਏ। ਇਨ੍ਹਾਂ ਮੁਲਜ਼ਮਾਂ ਦੇ ਐਨਕਾਊਂਟਰ 'ਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਤੇ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਮੀਨ (ਏ.ਆਈ.ਐਮ.ਆਈ.ਐਮ.) ਨੇਤਾ ਅਸਦੁਦੀਨ ਓਵੈਸੀ ਨੇ ਵੱਡਾ ਬਿਆਨ ਦਿੱਤਾ ਹੈ।
 

ਅਸਦੁਦੀਨ ਓਵੈਸੀ ਨੇ ਕਿਹਾ, "ਮੈਂ ਇਸ ਐਨਕਾਊਂਟਰ ਦੇ ਵਿਰੁੱਧ ਹਾਂ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਐਨਕਾਊਂਟਰ ਦਾ ਨੋਟਿਸ ਲਿਆ ਹੈ। ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਿਕ ਹਰ ਐਨਕਾਊਂਟਰ ਦੀ ਜਾਂਚ ਹੋਣੀ ਚਾਹੀਦੀ ਹੈ।" ਨਿਊਜ਼ ਏਜੰਸੀ ਏ.ਐਨ.ਆਈ. ਨੇ ਇਹ ਜਾਣਕਾਰੀ ਦਿੱਤੀ ਹੈ।
 

ਉਧਰ ਪ੍ਰੈੱਸ ਕਾਨਫਰੰਸ ਦੌਰਾਨ ਸਾਈਬਰਾਬਾਦ ਪੁਲਿਸ ਕਮਿਸ਼ਨਰ ਵੀਸੀ ਸੱਜਨਾਰ ਨੇ ਦੱਸਿਆ ਕਿ 6 ਦਸੰਬਰ ਦੀ ਸਵੇਰੇ 10 ਪੁਲਿਸ ਮੁਲਾਜ਼ਮਾਂ ਦੀ ਟੀਮ ਚਾਰੇ ਮੁਲਜ਼ਮਾਂ ਨੂੰ ਉਸੇ ਫਲਾਈਓਵਰ ਦੇ ਥੱਲੇ ਲੈ ਗਈ ਸੀ, ਜਿੱਥੇ ਉਨ੍ਹਾਂ ਨੇ ਪੀੜਤਾ ਨੂੰ ਅੱਗ ਦੇ ਹਵਾਲੇ ਕੀਤਾ ਸੀ। ਇੱਥੇ ਕ੍ਰਾਈਮ ਸੀਨ ਰੀਕ੍ਰੀਏਟ ਕੀਤਾ ਜਾ ਰਿਹਾ ਸੀ।

ਇਸ ਦੌਰਾਨ ਮੁਹੰਮਦ ਆਰਿਫ਼ ਅਤੇ ਚੇਨਾਕੇਸ਼ਾਵੁਲੂ ਨੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਬੰਦੂਕਾਂ ਖੋਹ ਲਈਆਂ ਅਤੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ। ਮਹੁੰਮਦ ਆਰਿਫ਼ ਨੇ ਸੱਭ ਤੋਂ ਪਹਿਲਾਂ ਗੋਲੀ ਚਲਾਈ, ਜਿਸ 'ਚ ਇੱਕ ਸਬ ਇੰਸਪੈਕਟਰ ਅਤੇ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਜਵਾਬੀ ਕਾਰਵਾਈ 'ਚ ਚਾਰੇ ਮੁਲਜ਼ਮ ਮਾਰੇ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hyderabad MP and AIMIM Chief Asaduddin Owaisi says I am against Hyderabad Gangrape murder encounters