ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈਦਰਾਬਾਦ ਮਾਮਲਾ: ਐਨਕਾਊਂਟਰ ਕਰਨ ਵਾਲਿਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ

ਹੈਦਰਾਬਾਦ ਦੀ ਲੇਡੀ ਵੈਟਰਨਰੀ ਡਾਕਟਰ ਦੇ ਚਾਰ ਬਲਾਤਕਾਰੀਆਂ ਤੇ ਕਾਤਲਾਂ ਮੁਹੰਮਦ ਆਰਿਫ਼, ਨਵੀਨ, ਸ਼ਿਵਾ ਤੇ ਚੇਨਾਕੇਸ਼ਾਵੁਲੂ ਅੱਜ ਸ਼ਾਦਨਗਰ ਜ਼ਿਲ੍ਹੇ ਦੇ ਚਟਨਪੱਲੀ ਵਿਖੇ ਪੁਲਿਸ ਮੁਕਾਬਲੇ ਦੌਰਾਨ ਤੜਕੇ 3 ਤੋਂ 6 ਵਜੇ ਦੌਰਾਨ ਮਾਰੇ ਗਏ। ਇਨ੍ਹਾਂ ਮੁਲਜ਼ਮਾਂ ਦੇ ਐਨਕਾਊਂਟਰ 'ਚ ਮਾਰੇ ਜਾਣ ਦੀ ਘਟਨਾ ਦਾ ਦੇਸ਼ ਭਰ 'ਚ ਵੱਡੇ ਪੱਧਰ 'ਤੇ ਸਵਾਗਤ ਕੀਤਾ ਗਿਆ ਹੈ, ਜਦਕਿ ਗੁਜਰਾਤ ਦੇ ਇੱਕ ਕਾਰੋਬਾਰੀ ਨੇ ਤੇਲੰਗਾਨਾ ਪੁਲਿਸ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। 
 

ਗੁਜਰਾਤ ਦੇ ਭਾਵਨਗਰ ਕਸਬੇ ਦੇ ਮਹੁਆ ਦੇ ਉਦਯੋਗਪਤੀ ਅਤੇ ਸਥਾਨਕ ਭਾਜਪਾ ਆਗੂ ਰਾਜਭਾ ਗੋਹਿਲ ਨੇ ਕਿਹਾ, "ਹੈਦਰਾਬਾਦ ਦੇ ਪੁਲਿਸ ਮੁਕਾਬਲੇ ਤੋਂ ਉਨ੍ਹਾਂ ਨੂੰ ਪੁਲਿਸ ਫੋਰਸ 'ਤੇ ਮਾਣ ਮਹਿਸੂਸ ਹੋ ਰਿਹਾ ਹੈ। ਪੁਲਿਸ ਨੇ ਦੇਸ਼ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ। ਮੈਂ ਇਸ ਦੇ ਲਈ ਹੈਦਰਾਬਾਦ ਪੁਲਿਸ ਨੂੰ ਸਲਾਮ ਕਰਦਾ ਹਾਂ ਅਤੇ ਉੱਥੇ ਜਾ ਕੇ ਉਨ੍ਹਾਂ ਨੂੰ 1 ਲੱਖ ਰੁਪਏ ਦਾ ਇਨਾਮ ਦਿਆਂਗਾ।"
 

ਉੱਧਰ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਕਿਹਾ ਕਿ ਉਕਤ ਘਟਨਾ ਨੂੰ ਲੈ ਕੇ ਪੂਰੇ ਦੇਸ਼ 'ਚ ਗੁੱਸਾ ਸੀ, ਜਿਸ ਦਾ ਇੱਕ ਤਰੀਕੇ ਨਾਲ ਪੁਲਿਸ ਮੁਕਾਬਲੇ 'ਚ ਜਵਾਬ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਗੁਜਰਾਤ ਦੇ ਅਹਿਮਦਾਬਾਦ 'ਚ ਲੋਕਾਂ ਨੇ ਪਟਾਕੇ ਜਲਾ ਕੇ ਅਤੇ ਮਠਿਆਈਆਂ ਵੰਡ ਕੇ ਆਪਣੀ ਖੁਸ਼ੀ ਜਾਹਰ ਕੀਤੀ ਹੈ।

 

ਉਧਰ ਪ੍ਰੈੱਸ ਕਾਨਫਰੰਸ ਦੌਰਾਨ ਸਾਈਬਰਾਬਾਦ ਪੁਲਿਸ ਕਮਿਸ਼ਨਰ ਵੀਸੀ ਸੱਜਨਾਰ ਨੇ ਦੱਸਿਆ ਕਿ 6 ਦਸੰਬਰ ਦੀ ਸਵੇਰੇ 10 ਪੁਲਿਸ ਮੁਲਾਜ਼ਮਾਂ ਦੀ ਟੀਮ ਚਾਰੇ ਮੁਲਜ਼ਮਾਂ ਨੂੰ ਉਸੇ ਫਲਾਈਓਵਰ ਦੇ ਥੱਲੇ ਲੈ ਗਈ ਸੀ, ਜਿੱਥੇ ਉਨ੍ਹਾਂ ਨੇ ਪੀੜਤਾ ਨੂੰ ਅੱਗ ਦੇ ਹਵਾਲੇ ਕੀਤਾ ਸੀ। ਇੱਥੇ ਕ੍ਰਾਈਮ ਸੀਨ ਰੀਕ੍ਰੀਏਟ ਕੀਤਾ ਜਾ ਰਿਹਾ ਸੀ। ਇਸ ਦੌਰਾਨ ਮੁਹੰਮਦ ਆਰਿਫ਼ ਅਤੇ ਚੇਨਾਕੇਸ਼ਾਵੁਲੂ ਨੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਬੰਦੂਕਾਂ ਖੋਹ ਲਈਆਂ ਅਤੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ। ਮਹੁੰਮਦ ਆਰਿਫ਼ ਨੇ ਸੱਭ ਤੋਂ ਪਹਿਲਾਂ ਗੋਲੀ ਚਲਾਈ, ਜਿਸ 'ਚ ਇੱਕ ਸਬ ਇੰਸਪੈਕਟਰ ਅਤੇ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਜਵਾਬੀ ਕਾਰਵਾਈ 'ਚ ਚਾਰੇ ਮੁਲਜ਼ਮ ਮਾਰੇ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hyderabad Rape murder case Gujarat businessman offers one lakh rupee award to the cyberabad police cops who killed the 4 accused in an Encounter