ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੀ ਫੇਰੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਚੰਗਾ ਤਜਰਬਾ ਸੀ। ਮੈਨੂੰ ਉਮੀਦ ਹੈ ਕਿ ਲਾਂਘਾ ਆਖ਼ਰਕਾਰ ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਦਾ ਲਾਂਘਾ ਬਣ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਪਾਕਿ ਵੱਲੋਂ ਚੰਗੀ ਵਿਵਸਥਾ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਤੇ ਪਹਿਲੇ ਜੱਥੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਲਈ ਰਵਾਨਾ ਕੀਤਾ ਸੀ।
ਇਸ ਜੱਥੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮਾਮਲਿਆਂ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ, ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਜਿਹੀਆਂ ਹੋਰ ਅਨੇਕ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।