ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਰੰਪ ਦਾ ਬਿਆਨ ਸਹੀ ਤਾਂ PM ਮੋਦੀ ਨੇ ਦੇਸ਼ ਦੇ ਹਿੱਤਾਂ ਨਾਲ ਧੋਖਾ ਕੀਤਾ : ਰਾਹੁਲ

ਟਰੰਪ ਦਾ ਬਿਆਨ ਸਹੀ ਤਾਂ PM ਮੋਦੀ ਨੇ ਦੇਸ਼ ਦੇ ਹਿੱਤਾਂ ਨਾਲ ਧੋਖਾ ਕੀਤਾ : ਰਾਹੁਲ

ਕਸ਼ਮੀਰ ਮੁੱਦੇ ਉਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਿੱਤੇ ਗਏ ਬਿਆਨ ਨੂੰ ਲੈ ਕੇ ਹੁਣ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਇਆ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਜੇਕਰ ਇਹ ਬਿਆਨ ਸਹੀ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਹਿੱਤਾਂ ਅਤੇ 1972 ਦੇ ਸ਼ਿਮਲਾ ਸਮਝੌਤੇ ਨੂੰ ਧੋਖਾ ਦਿੱਤਾ ਹੈ।

ਕਸ਼ਮੀਰ ਮੁੱਦੇ ’ਤੇ ਅਮਰੀਕੀ ਵਿਚੋਲਗੀ ਦੀ ਲੋੜ ਨਹੀਂ: ਭਾਰਤ

ਰਾਹੁਲ ਗਾਂਧੀ ਨੇ ਟਵੀਟ ਕੀਤਾ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮੁੱਦੇ ਉਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਕਰਨ ਨੂੰ ਕਿਹਾ ਸੀ। ਜੇਕਰ ਸਹੀ ਹੈ ਤਾਂ ਇਹ ਭਾਰਤ ਦੇ ਹਿੱਤਾਂ ਅਤੇ ਸ਼ਿਮਲਾ ਸਮਝੌਤੇ ਨਾਲ ਧੋਖਾ ਹੈ।

 

 

ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਨੁੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਅਤੇ ਟਰੰਪ ਵਿਚਕਾਰ ਹੋਈ ਮੀਟਿੰਗ ਵਿਚ ਕੀ ਹੋਇਆ ਸੀ। ਜ਼ਿਕਰਯੋਗ ਹੈ ਕਿ ਕਸ਼ਮੀਰ ਉਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਨੂੰ ਲੈ ਕੇ ਸਰਕਾਰ ਨੂੰ ਘੇਰਦੇ ਹੋਏ ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ ਉਤੇ ਸਪੱਸ਼ਟੀਕਰਨ ਦੇ ਕੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:If trump statement true then PM Modi has betrayed India s interests says rahul gandhi