ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸੱਤਾ ’ਚ ਆਏ ਤਾਂ ਔਰਤਾਂ ਨੂੰ 33% ਰਾਖਵਾਂਕਰਨ ਦੇਵਾਂਗੇ: ਰਾਹੁਲ ਗਾਂਧੀ

​​​​​​​ਸੱਤਾ ’ਚ ਆਏ ਤਾਂ ਔਰਤਾਂ ਨੂੰ 33% ਰਾਖਵਾਂਕਰਨ ਦੇਵਾਂਗੇ: ਰਾਹੁਲ ਗਾਂਧੀ

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਰਲ ਵਿੱਚ ਲੋਕ ਸਭਾ ਚੋਣਾਂ 2019 ਦੀਆਂ ਮੁਹਿੰਮਾਂ ਦੀ ਸ਼ੁਰੂਆਤ ਕਰ ਦਿੱਤੀ। ਉਨ੍ਹਾਂ ਦਾ ਅੱਜ ਕੋਜ਼ੀਕੋਡ ਵਿਖੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ।

 

 

ਇਸ ਤੋਂ ਇਲਾਵਾ ਅੱਜ ਰਾਹੁਲ ਗਾਂਧੀ ਨੇ ਬਹੁਤ ਸਾਰੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ। ਉਹ ਥ੍ਰਿਸੁਰ ਜ਼ਿਲ੍ਹੇ ਦੇ ਸ਼ਹਿਰ ਤ੍ਰਿਪ੍ਰਯਾਰ ਵਿਖੇ ‘ਮਛੇਰਿਆਂ ਦੀ ਸੰਸਦ’ ਵਿੱਚ ਵੀ ਸ਼ਿਰਕਤ ਕੀਤੀ।

 

 

ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਆਈ, ਤਾਂ ਲੋਕ ਸਭਾ ਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਇਸ ਦੇਸ਼ ਦੀ ਰੀੜ੍ਹ ਦੀ ਹੱਡੀ ਹਨ।

 

 

ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਵਿਦਿਅਕ ਪ੍ਰਣਾਲੀ ਦੇ ਅੰਨ੍ਹੇਵਾਹ ਨਿਜੀਕਰਨ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਨਰਿੰਦਰ ਮੋਦੀ ਨੂੰ ਇਹ ਗੱਲ ਸਮਝ ਨਹੀਂ ਆਉਣੀ ਕਿ ਗ਼ਰੀਬ ਲੋਕ ਵੀ ਬਿਮਾਰ ਹੁੰਦੇ ਹਨ। ਉਨ੍ਹਾਂ ਕੋਲ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਕੇ ਇਲਾਜ ਕਰਵਾਉਣ ਜੋਗਾ ਧਨ ਨਹੀਂ ਹੁੰਦਾ।’

 

 

ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਸ੍ਰੀ ਮੋਦੀ ਦੋ ਤਰ੍ਹਾਂ ਦੇ ਭਾਰਤ ਚਾਹੁੰਦੇ ਹਨ, ਇੱਕ ਅਮੀਰਾਂ ਲਈ ਤੇ ਦੂਜਾ ਗ਼ਰੀਬਾਂ ਤੇ ਕਮਜ਼ੋਰਾਂ ਲਈ। ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਹੀ ਇੱਕਜੁਟ ਭਾਰਤ ਯਕੀਨੀ ਬਣਾ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:If we come to power shall give women 33 per cent reservation Rahul Gandhi