ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ 'ਚ ਵੀ ਕਰਫ਼ਿਊ ਲਗਾਉਣ ਦੇ ਆਦੇਸ਼ ਜਾਰੀ

ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਦੇਸ਼ ਭਰ 'ਚ ਲਾਕਡਾਊਨ ਲਗਾਉਣ ਤੋਂ ਬਾਅਦ ਵੀ ਜਦੋਂ ਲੋਕ ਆਪਣੇ ਘਰਾਂ ਅੰਦਰ ਨਹੀਂ ਬੈਠ ਰਹੇ ਤਾਂ ਸੂਬਾ ਸਰਕਾਰਾਂ ਨੂੰ ਕਰਫ਼ਿਊ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਅੱਜ ਸੋਮਵਾਰ ਰਾਤ 12 ਵਜੇ ਤੋਂ ਬਾਅਦ ਕਰਫ਼ਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਚੰਡੀਗੜ੍ਹ ਦੇ ਪ੍ਰਸ਼ਾਸਨ ਅਤੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਵੱਲੋਂ ਲਿਆ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਲੋਕਾਂ ਨੂੰ ਆਪਣੇ ਘਰ ਅੰਦਰ ਹੀ ਰਹਿਣਾ ਪਵੇਗਾ। ਡੀਜੀਪੀ ਨੇ ਕਰਫਿਊ ਨੂੰ ਲਾਗੂ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
 

ਚੰਡੀਗੜ੍ਹ ਪ੍ਰਸ਼ਾਸਨ ਦੇ ਸਹਾਲਕਾਰ ਆਈ.ਏ.ਐਸ. ਮਨੋਜ ਪਰੀਦਾ ਨੇ ਦੱਸਿਆ ਕਿ ਪੁਲਿਸ, ਮੈਡੀਕਲ ਆਦਿ ਸਮੇਤ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਲੋਕਾਂ ਨੂੰ ਕਰਫ਼ਿਊ 'ਚ ਛੋਟ ਦਿੱਤੀ ਜਾਵੇਗੀ। ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਉਦੋਂ ਹੀ ਸੜਕ 'ਤੇ ਆਉਣ-ਜਾਣ ਦਿੱਤਾ ਜਾਵੇਗਾ, ਜਦੋਂ ਉਨ੍ਹਾਂ ਕੋਲ ਆਪਣੇ ਮੁੱਖ ਸਕੱਤਰਾਂ ਵੱਲੋਂ ਜਾਰੀ ਪਾਸ ਹੋਣਗੇ। ਕਰਫ਼ਿਊ ਪਾਸਾਂ ਬਾਰੇ ਡਿਪਟੀ ਕਮਿਸ਼ਨਰ ਚੰਡੀਗੜ੍ਹ ਫ਼ੈਸਲਾ ਕਰਨਗੇ।
 

ਇਸ ਤੋਂ ਇਲਾਵਾ ਕਰਫ਼ਿਊ ਸਮੇਂ ਜ਼ਰੂਰੀ ਚੀਜ਼ਾਂ ਦੀ ਖਰੀਦ ਲਈ ਥੋੜ੍ਹੀ ਢਿੱਲ ਦਿੱਤੀ ਜਾਵੇਗੀ। ਇਸ ਦੇ ਵਿਸਥਾਰਤ ਹੁਕਮ ਡਿਪਟੀ ਕਮਿਸ਼ਨਰ ਯੂਟੀ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਜਾਣਗੇ।
 

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਆਕਸੀਜਨ, ਐਲ.ਪੀ.ਜੀ., ਪੈਟਰੋਲੀਅਮ ਪਦਾਰਥਾਂ ਆਦਿ ਸਮੇਤ ਜ਼ਰੂਰੀ ਵਸਤਾਂ ਦੀ ਨਿਰੰਤਰ ਸਪਲਾਈ ਲਈ ਪੰਜਾਬ ਅਤੇ ਹਰਿਆਣਾ ਨਾਲ ਸਮਝੌਤਾ ਕੀਤਾ ਹੈ। ਇਸ ਤੋਂ ਇਲਾਵਾ ਸੂਦ ਧਰਮਸ਼ਾਲਾ ਨੇ ਆਈਸੋਲੇਸ਼ਨ ਵਾਰਡ ਵਜੋਂ ਆਪਣੇ 125 ਕਮਰਿਆਂ ਦੀ ਪੇਸ਼ਕਸ਼ ਕੀਤੀ ਹੈ।
 

ਪੀਜੀਆਈਐਮਈਆਰ (ਨਹਿਰੂ ਬਲਾਕ) ਦੇ ਇੱਕ ਵੱਖਰੇ ਬਲਾਕ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ, ਜੋ ਸਿਰਫ਼ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਹੈ। ਅਖਬਾਰਾਂ ਦੇ ਵਿਕਰੇਤਾ ਅਤੇ ਹਾਕਰਾਂ ਨੂੰ ਸਫ਼ਾਈ ਦੇ ਮਿਆਰਾਂ ਦੀ ਪਾਲਣਾ ਕਰਨ ਅਤੇ ਅਖਬਾਰਾਂ ਦੀ ਵੰਡ ਲਈ ਸੁਰੱਖਿਆਤਮਕ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
 

ਪ੍ਰਸ਼ਾਸਨ ਨੇ ਚੰਡੀਗੜ੍ਹ 'ਚ ਜਨਤਕ ਵੰਡ ਪ੍ਰਣਾਲੀ ਤਹਿਤ ਦੋ ਮਹੀਨਿਆਂ ਦੇ ਰਾਸ਼ਨ ਰਾਸ਼ੀ ਦੀ ਅਗਾਉਂ ਅਦਾਇਗੀ ਲਈ ਭਾਰਤ ਸਰਕਾਰ ਨਾਲ ਵੀ ਸਹਿਮਤੀ ਬਣਾਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਹਰੇਕ ਨਾਮਜ਼ਦ ਦਿਹਾੜੀ ਮਜ਼ਦੂਰ ਨੂੰ 3000 ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ।
 

ਇਸ ਤੋਂ ਇਲਾਵਾ ਕੰਟਰੋਲ ਰੂਮ ਨੰਬਰ 112 ਨੂੰ ਚਾਲੂ ਕੀਤਾ ਗਿਆ ਹੈ, ਜਿਸ 'ਤੇ ਆਮ ਲੋਕ ਫ਼ੋਨ ਕਰਕੇ ਮਦਦ ਪ੍ਰਾਪਤ ਕਰ ਸਕਦੇ ਹਨ। ਕੰਟਰੋਲ ਰੂਮ 24 ਘੰਟੇ ਚੱਲਦੇ ਰਹਿਣਗੇ।
 

ਅੱਜ ਸ਼ਾਮ 5 ਵਜੇ ਤੱਕ ਕੰਟਰੋਲ ਰੂਮ ਵਿੱਚ ਕੁੱਲ 100 ਕਾਲਾਂ ਆਈਆਂ। ਜ਼ਿਆਦਾਤਰ ਪੁੱਛਗਿੱਛ ਦੁਕਾਨਾਂ/ਦਫਤਰ ਖੋਲ੍ਹਣ, ਭੀੜ ਇਕੱਠੀ ਕਰਨ, ਵਿਦੇਸ਼ਾਂ ਤੋਂ ਵਾਪਸ ਪਰਤੇ ਲੋਕਾਂ ਦੀ ਜਾਣਕਾਰੀ ਬਾਰੇ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:impose curfew in Chandigarh starting midnight of Monday