ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਵਾਹਰ ਨਹਿਰੂ ਅਤੇ ਰਾਜੀਵ ਗਾਂਧੀ ਤੋਂ ਬਾਅਦ ਚਮਤਕਾਰੀ ਨੇਤਾ ਹਨ ਮੋਦੀ: ਰਜਨੀਕਾਂਤ 


ਅਦਾਕਾਰ ਤੋਂ ਸਿਆਸਤਦਾਨ ਬਣੇ ਰਜਨੀਕਾਂਤ  (Rajnikanth) ਨੇ ਚੇਨਈ ਵਿੱਚ ਲੋਕ ਸਭਾ ਚੋਣਾਂ (Lok Sabha Elections 2019) ਵਿੱਚ ਬੀਜੇਪੀ (BJP) ਨੂੰ ਮਿਲੀ ਸ਼ਾਨਦਾਰ ਜਿੱਤ 'ਤੇ ਕਿਹਾ ਕਿ ਇਹ ਜਿੱਤ ਮੋਦੀ ਦੀ ਜਿੱਤ ਹੈ। ਰਜਨੀਕਾਂਤ ਨੇ ਮੋਦੀ ਨੂੰ ਇਕ ਚਮਤਕਾਰੀ ਨੇਤਾ ਦੱਸਿਆ। ਉਥੇ,  ਉਨ੍ਹਾਂ ਕਿਹਾ ਕਿ ਉਹ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਅਹੁੱਦੇ ਦੀ ਸਹੁੰ ਚੁੱਕ ਸਮਾਗਮ ਵਿੱਚ ਵੀ ਜਾਣਗੇ।

 

 

 

ਰਜਨੀਕਾਂਤ ਨੇ ਕਿਹਾ ਕਿ ਭਾਰਤ ਵਿੱਚ ਜਵਾਹਰ ਲਾਲ ਨਹਿਰੂ ਅਤੇ ਰਾਜੀਵ ਗਾਂਧੀ ਤੋਂ ਬਾਅਦ ਮੋਦੀ ਇਕ ਚਮਤਕਾਰੀ ਨੇਤਾ ਹਨ। ਉਥੇ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਬਾਰੇ ਰਜਨੀਕਾਂਤ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ। ਉਨ੍ਹਾਂ ਨੂੰ ਸਾਬਤ ਕਰਨਾ ਚਾਹੀਦਾ ਹੈ ਕਿ ਉਹ ਕਰ ਸਕਦੇ ਹਨ। ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਵੀ ਮਜ਼ਬੂਤ ਹੋਣਾ ਚਾਹੀਦਾ ਹੈ।

 

ਦੱਸਣਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਹੁੱਦੇ ਅਤੇ ਭੇਤ ਨੂੰ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਹੋਵੇਗਾ। ਇਸ ਦੇ ਨਾਲ ਹੀ ਮੰਤਰੀ ਮੰਡਲ ਦੇ ਹੋਰ ਮੈਂਬਰਾਂ ਨੂੰ ਵੀ ਅਹੁੱਦੇ ਅਤੇ ਭੇਤ ਨੂੰ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In India after Nehru and Rajiv Gandhi Modi is now a charismatic leader says rajnikanth