ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ–ਬੰਗਲਾਦੇਸ਼ ਦੋਸਤੀ ਪੂਰੀ ਦੁਨੀਆ ਲਈ ਮਿਸਾਲ: PM ਮੋਦੀ

ਭਾਰਤ–ਬੰਗਲਾਦੇਸ਼ ਦੋਸਤੀ ਪੂਰੀ ਦੁਨੀਆ ਲਈ ਮਿਸਾਲ: PM ਮੋਦੀ

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਸਨਿੱਚਰਵਾਰ ਨੂੰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ ਸੁਰੱਖਿਆ, ਕਾਰੋਬਾਰ, ਸੰਪਰਕ ਸਮੇਤ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਨਵੇਂ ਮੁਕਾਮ ਦੇਣ ਬਾਰੇ ਵਿਆਪਕ ਚਰਚਾ ਕੀਤੀ ਤੇ ਸਬੰਧਾਂ ਨੂੰ ਹੋਰ ਡੂੰਘਾ ਬਣਾਉਣ ਉੱਤੇ ਜ਼ੋਰ ਦਿੱਤਾ।

 

 

ਇਸ ਮੌਕੇ ਸ੍ਰੀ ਮੋਦੀ ਨੇ ਕਿਹਾ ਕਿ ਢਾਕਾ ਦੇ ਰਾਮਕ੍ਰਿਸ਼ਨ ਮਿਸ਼ਨ ’ਚ ਵਿਵੇਕਾਨੰਦ ਭਵਨ ਦਾ ਪ੍ਰੋਜੈਕਟ ਦੋ ਮਹਾਂਮਾਨਵਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਾ ਹੈ। ਸਾਡੇ ਸਮਾਜ ਤੇ ਕਦਰਾਂ–ਕੀਮਤਾਂ ਉੱਤੇ ਸਵਾਮੀ ਰਾਮਕ੍ਰਿਸ਼ਨ ਅਤੇ ਸਵਾਮੀ ਵਿਵੇਕਾਨੰਦ ਜੀ ਦਾ ਅਮਿੱਟ ਅਸਰ ਹੈ।

 

 

ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ ਆਪਣੀ ਭਾਈਵਾਲੀ ਨੂੰ ਤਰਜੀਹ ਦਿੰਦਾ ਹੈ। ਸਾਨੂੰ ਮਾਣ ਹੈ ਕਿ ਦੋਵੇਂ ਦੇਸ਼ਾਂ ਦੇ ਆਪਸੀ ਸਬੰਧ ਗੁਆਂਢੀ ਦੇਸ਼ਾਂ ਵਿਚਲੇ ਸਹਿਯੋਗ ਲਈ ਪੂਰੀ ਦੁਨੀਆ ਲਈ ਇੱਕ ਬਿਹਤਰੀਨ ਮਿਸਾਲ ਹਨ।

 

 

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਦੋਵੇਂ ਆਗੂਆਂ ਵਿਚਾਲੇ ਗੱਲਬਾਤ ਵਿੱਚ ਮੁੱਖ ਤੌਰ ਉੱਤੇ ਸਹਿਯੋਗ ਦੇ ਖੇਤਰਾਂ ਨੂੰ ਵਿਸਥਾਰ ਦੇਣ ਉੱਤੇ ਜ਼ੋਰ ਦਿੱਤਾ ਗਿਆ। ਨਵੀਂ ਦਿੱਲੀ ਸਥਿਤ ਹੈਦਰਾਬਾਦ ਹਾਊਸ ’ਚ ਦੋਵੇਂ ਆਗੂਆਂ ਦੀ ਮੁਲਾਕਾਤ ਹੋਈ, ਜਿੱਥੇ ਤਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।

 

 

ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂ ਰੱਖਿਆ, ਸੁਰੱਖਿਆ, ਕਾਰੋਬਾਰ ਤੇ ਸੰਪਰਕ ਜਿਹੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਦੇਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ੍ਰੀਮਤੀ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ।

 

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵਿਸ਼ ਕੁਮਾਰ ਨੇ ਟਵੀਟ ਕੀਤਾ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੰਗਲਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਸ਼ੇਖ਼ ਹਸੀਨਾ ਨਾਲ ਗੱਲਬਾਤ ਕੀਤੀ।

 

 

ਸ੍ਰੀਮਤੀ ਹਸੀਨਾ ਵੀਰਵਾਰ ਨੂੰ ਚਾਰ ਦਿਨਾਂ ਦੀ ਯਾਤਰਾ ਉੱਤੇ ਦਿੱਲੀ ਪੁੱਜੇ ਸਨ। ਬੰਗਲਾਦੇਸ਼ ਤੇ ਭਾਰਤ ਵਿੱਚ ਸੰਸਦੀ ਚੋਣਾਂ ਹੋਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਭਾਰਤ ਯਾਤਰਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Bangladesh friendship is an example for the whole world says PM Modi