ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਸਰਕਾਰ ਦੀ ਕੋਵਿਡ–19 ਦੇ ਖਾਤਮੇ ਦੀ ਮੁਹਿੰਮ ’ਚ ਤੇਜ਼ੀ

ਭਾਰਤ ਸਰਕਾਰ ਦੀ ਕੋਵਿਡ–19 ਦੇ ਖਾਤਮੇ ਦੀ ਮੁਹਿੰਮ ’ਚ ਤੇਜ਼ੀ

ਭਾਰਤ ਸਰਕਾਰ, ਕੋਵਿਡ–19 ਵਿਰੁੱਧ ਆਪਣੀ ਮੁਹਿੰਮ ’ਚ ਤੇਜ਼ੀ ਨੂੰ ਕਾਇਮ ਰੱਖਦਿਆਂ ਜ਼ਰੂਰੀ ਵਸਤਾਂ ਦੇ ਸਪਲਾਇਰਾਂ ਤੋਂ ਫ਼ੀਡਬੈਕ ਲੈਂਦੀ ਰਹੀ ਹੈ। ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਵਿਡੀਓ ਕਾਨਫ਼ਰੰਸਿੰਗ ਰਾਹੀਂ ਇੱਕ ਮੀਟਿੰਗ ਦੌਰਾਨ ‘ਇੰਡੀਅਨ ਮੈਡੀਕਲ ਐਸੋਸੀਏਸ਼ਨ’ (ਆਈਐੱਮਏ – IMA) ਦੇ ਡਾਕਟਰਾਂ ਤੇ ਸੀਨੀਅਰ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਅਤੇ ਮੈਡੀਕਲ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਦਿਆਂ ਉਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਸਲਾਮਤੀ ਤੇ ਸੁਰੱਖਿਆ ਯਕੀਨੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

 

ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਵੀ ਵਿਡੀਓ ਕਾਨਫ਼ਰੰਸਿੰਗ ਰਾਹੀਂ 1,000 ਤੋਂ ਵੱਧ ਐੱਲਪੀਜੀ ਡਿਸਟ੍ਰੀਬਿਊਟਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਗ਼ਰੀਬਾਂ ਦੇ ਲਾਭ ਲਈ ਮੁਫ਼ਤ ਉੱਜਵਲਾ ਰੀਫ਼ਿਲਜ਼ ਵਧਾਉਣ ਲਈ ਆਖਿਆ।

ਲੌਕਡਾਊਨ ਦੇ ਸਮੇਂ ਦੌਰਾਨ ਗ਼ਰੀਬਾਂ ਦੇ ਹਿਤਾਂ ਦੀ ਰਾਖੀ ਲਈ ਭਾਰਤ ਸਰਕਾਰ ਨੇ ਪਿਛਲੇ ਮਹੀਨੇ ‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ’ (ਪੀਐੱਮਜੀਕੇਵਾਇ – PMGKY) ਅਧੀਨ 1.7 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ।

 

 

ਇਸ ਅਧੀਨ, ਕੇਂਦਰ ਸਰਕਾਰ ਮਹਿਲਾ ਲਾਭਪਾਤਰੀਆਂ ਦੇ ਜਨ–ਧਨ ਖਾਤਿਆਂ ਵਿੱਚ 500–500 ਰੁਪਏ ਜਮ੍ਹਾ ਕਰਵਾ ਰਹੀ ਹੈ, ਪੀਐੱਮ ਉੱਜਵਲਾ ਯੋਜਨਾ ਆਦਿ ਦੇ ਲਾਭਪਾਤਰੀਆਂ ਨੂੰ ਅਪ੍ਰੈਲ ਮਹੀਨੇ ਤੋਂ ਸ਼ੁਰੂ ਕਰ ਕੇ ਤਿੰਨ ਮਹੀਨਿਆਂ ਲਈ ਮੁਫ਼ਤ ਗੈਸ ਸਿਲੰਡਰ ਮੁਹੱਈਆ ਕਰਵਾ ਰਹੀ ਹੈ। ਹਰਿਆਣਾ, ਪੰਜਾਬ ਤੇ ਹਿਮਾਚਲ ਪ੍ਰਦੇਸ਼ ਰਾਜਾਂ ਦੇ ਲਾਭਪਾਤਰੀਆਂ ਨੇ ਇਸ ਯੋਜਨਾ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਆਪੋ–ਆਪਣੇ ਤਜਰਬਿਆਂ ਬਾਰੇ ਗੱਲਬਾਤ ਕੀਤੀ।

 

 

ਹਰਿਆਣਾ ਦੇ ਫ਼ਰੀਦਾਬਾਦ ਤੋਂ ਅੰਜਲੀ ਨੇ ਭਾਰਤ ਸਰਕਾਰ ਦਾ ਸ਼ੁਕਰੀਆ ਅਦਾ ਕੀਤਾ ਕਿਉਂਕਿ ਉਨ੍ਹਾਂ ਨੂੰ ਵਾਧੂ ਰਾਸ਼ਨ ਤੇ ਇੱਕ ਮੁਫ਼ਤ ਗੈਸ ਸਿਲੰਡਰ ਮਿਲੇ। ਲੌਕਡਾਊਨ ਤੋਂ ਪਹਿਲਾਂ ਉਹ ਇੱਕ ਘਰੇਲੂ ਨੌਕਰਾਣੀ ਵਜੋਂ ਕੰਮ ਕਰਦੇ ਸਨ। ਚੰਡੀਗੜ੍ਹ ਦੇ ਇੱਕ ਦਿਹਾੜੀਦਾਰ ਮਜ਼ਦੂਰ ਇਮਤਿਆਜ਼ ਅਲੀ ਨੇ ਦੱਸਿਆ ਕਿ ਲੌਕਡਾਊਨ ਕਾਰਨ ਹੁਣ ਕਿਤੋਂ ਕੋਈ ਆਮਦਨ ਨਹੀਂ ਹੋ ਰਹੀ ਕਿਉਂਕਿ ਇਸ ਵੇਲੇ ਕੰਮ ਲੱਭਣਾ ਔਖਾ ਹੈ।

 

 

ਪੀਐੱਮਜੀਕੇਵਾਇ (PMGKY) ਅਧੀਨ ਮਿਲੇ ਰਾਸ਼ਨ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਰਾਹਤ ਦਿੱਤੀ ਅਤੇ ਕਿਹਾ ਕਿ ਇਹ ਇੱਕ ਬਹੁਤ ਵਧੀਆ ਪਹਿਲਕਦਮੀ ਹੈ। ਹਿਮਾਚਲ ਪ੍ਰਦੇਸ਼ ਦੇ ਚੰਬਾ ਤੋਂ ਬਾਲੋ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਜਨ–ਧਨ ਖਾਤੇ ਵਿੱਚ 500 ਰੁਪਏ ਮਿਲੇ ਹਨ ਤੇ ਇਹ ਉਨ੍ਹਾਂ ਲਈ ਵੱਡੀ ਮਦਦ ਹੋਵੇਗੀ।

 

 

ਹੁਣ ਜਦੋਂ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਵਾਲਾ ਹੈ, ਘੱਟ ਗਿਣਤੀਆਂ ਨਾਲ ਸਬੰਧਤ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ੍ਰੀ ਮੁਖਤਾਰ ਅੱਬਾਸ ਨਕਵੀ ਨੇ ਕੱਲ੍ਹ ਮੁਸਲਿਮ ਭਾਈਚਾਰੇ ਦੇ ਮੇਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨਮਾਜ਼ ਤੇ ਹੋਰ ਧਾਰਮਿਕ ਰੀਤਾਂ ਆਪਣੇ ਘਰਾਂ ਅੰਦਰ ਰਹਿ ਕੇ ਹੀ ਕਰਨ।

 

 

ਹਰਿਆਣਾ ਦੇ ਪੰਚਕੂਲਾ ਨਿਵਾਸੀ ਮੁਹੰਮਦ ਯਾਕੂਬ ਨੇ ਇਸ ਵਿਚਾਰ ਨਾਲ ਸਹਿਮਤੀ ਪ੍ਰਗਟਾਉਂਦਿਆਂ ਆਪਣੇ ਭਾਈਚਾਰੇ ਦੇ ਮੈਂਬਰਾਂ ਨੂੰ ਰਮਜ਼ਾਨ ਦਾ ਪਵਿੱਤਰ ਮਹੀਨਾ ਆਪੋ–ਆਪਣੇ ਘਰਾਂ ਅੰਦਰ ਰਹਿ ਕੇ ਹੀ ਮਨਾਉਣ ਤੇ ਅੱਲ੍ਹਾ ਤੋਂ ਇਹ ਦੁਆ ਕਰਨ ਲਈ ਕਿਹਾ ਕਿ ਭਾਰਤ ਸਮੇਤ ਸਮੁੱਚੇ ਵਿਸ਼ਵ ’ਚੋਂ ਕੋਰੋਨਾ–ਵਾਇਰਸ ਦਾ ਖਾਤਮਾ ਹੋ ਜਾਵੇ। ਇੱਥੋਂ ਦੇ ਹੀ ਰੋਜ਼ੀ ਨੇ ਕਿਹਾ ਕਿ ਉਹ ਵੀ ਇਹ ਪਵਿੱਤਰ ਮਹੀਨਾ ਸਰਕਾਰ ਵੱਲੋਂ ਦੱਸੀਆਂ ਹਦਾਇਤਾਂ ਅਨੁਸਾਰ ਸਿਰਫ਼ ਘਰ ਅੰਦਰ ਰਹਿ ਕੇ ਹੀ ਮਨਾਉਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Government increases pace of Fight against COVID-19