ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜ ਸਰਕਾਰਾਂ ਕਰਨ ਆਪਣੇ ਇਲਾਕਿਆਂ ’ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਮਦਦ: ਭਾਰਤ ਸਰਕਾਰ

ਚੰਡੀਗੜ੍ਹ ਦੇ ਬੁੜੈਲ ਇਲਾਕੇ 'ਚ ਕੋਰੋਨਾ–ਕਰਫ਼ਿਊ ਕਾਰਨ ਸੁੰਨੀਆਂ ਪਈਆਂ ਸੜਕਾਂ। ਤਸਵੀਰ: ਰਵੀ ਸ਼ਰਮਾ, ਹਿੰਦੁਸਤਾਨ ਟਾਈਮਜ਼

ਭਾਰਤ ’ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਵਾਸੀ ਮਜ਼ਦੂਰਾਂ ਸਮੇਤ ਸਮੂਹ ਕਾਮਾ ਵਾਗਰ ਨੂੰ ਮਦਦ ਮੁਹੱਈਆ ਕਰਵਾਉਣ ਵਾਸਤੇ ਕਦਮ ਚੁੱਕਣ ਲਈ ਆਖਿਆ ਹੈ।

 

 

ਕੇਂਦਰੀ ਗ੍ਰਹਿ ਸਕੱਤਰ ਏ.ਕੇ. ਭੱਲਾ ਨੇ ਸਾਰੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 21 ਦਿਨਾਂ ਦੇ ਦੇਸ਼–ਪੱਧਰੀ ਲੌਕਡਾਊਨ ਦੌਰਾਨ ਪ੍ਰਵਾਸੀ ਖੇਤ ਮਜ਼ਦੂਰਾਂ, ਉਦਯੋਗਿਕ ਕਾਮਿਆਂ ਤੇ ਹੋਰ ਗ਼ੈਰ–ਸੰਗਠਤ ਖੇਤਰ ਦੇ ਕਾਮਿਆਂ ਨੂੰ ਭੋਜਨ ਤੇ ਰਹਿਣ ਦੀ ਥਾਂ ਸਮੇਤ ਹੋਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਤੁਰੰਤ ਕਦਮ ਚੁੱਕਣ ਲਈ ਲਿਖਿਆ ਹੈ।

 

 

ਇਸ ਦੇ ਨਾਲ ਹੀ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਗ੍ਰਹਿ ਮੰਤਰਾਲੇ ਨੇ ਸਲਾਹ ਜਾਰੀ ਕੀਤੀ ਹੈ ਕਿ ਉਹ ਪੀਣ ਵਾਲਾ ਸਾਫ਼ ਪਾਣੀ, ਸਵੱਛਤਾ ਆਦਿ ਜਿਹੀਆਂ ਬੁਨਿਆਦੀ ਸਹੂਲਤਾਂ ਨਾਲ ਭੋਜਨ ਅਤੇ ਆਸਰਾ ਮੁਹੱਈਆ ਕਰਵਾਉਣ ਲਈ ਐੱਨਜੀਓ ਸਮੇਤ ਵੱਖੋ–ਵੱਖਰੀਆਂ ਏਜੰਸੀਆਂ ਦੀ ਮਦਦ ਲੈਣ।

 

 

ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਇਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਪੀਡੀਐੱਸ ਦੇ ਮਾਧਿਆਮ ਰਾਹੀਂ ਮੁਫ਼ਤ ਅਨਾਜ ਤੇ ਹੋਰ ਜ਼ਰੂਰੀ ਵਸਤਾਂ ਦੀ ਵਿਵਸਥਾ ਸਮੇਤ ਉਪਾਵਾਂ ਤੋਂ ਜਾਣੂ ਕਰਵਾਉਣ ਤੇ ਜਨਤਕ ਵੰਡ ਪ੍ਰਣਾਲੀ ਨੂੰ ਵਿਵਸਥਿਤ ਕਰਨ।

 

 

ਇੱਥੇ ਵਰਨਣਯੋਗ ਹੈ ਕਿ ਕੋਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਨੇ 21 ਦਿਨ ਦੇ ਦੇਸ਼–ਪੱਧਰੀ ਲੌਕਡਾਊਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਕਦਮ ਤੋਂ ਬਾਅਦ ਹੀ ਪ੍ਰਵਾਸੀ ਮਜ਼ਦੂਰਾਂ ਨੂੰ ਆਪੋ–ਆਪਣੇ ਜੱਦੀ–ਪੁਸ਼ਤੀ ਸਥਾਨਾਂ ਵੱਲ ਜਾਣਾ ਪੈ ਰਿਹਾ ਹੈ। ਇਸ ਕਾਰਨ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਨਹੀਂ ਹੋ ਰਹੀ।

 

 

ਇਨ੍ਹਾਂ ਮਜ਼ਦੂਰਾਂ ਦਾ ਕਹਿਣਾ ਹੈ ਕਿ ਲੌਕਡਾਊਨ ਕਾਰਨ ਉਨ੍ਹਾਂ ਦਾ ਰੁਜ਼ਗਾਰ ਬੰਦ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਖਾਣ–ਪੀਣ ਜਿਹੀਆਂ ਬੁਨਿਆਦੀ ਸਹੂਲਤਾਂ ਲਈ ਇੱਧਰ–ਉੰਧਰ ਭਟਕਣਾ ਪੈ ਰਿਹਾ ਹੈ।

 

 

ਇਸੇ ਨੂੰ ਧਿਆਨ ’ਚ ਰੱਖਦਿਆਂ ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਨ੍ਹਾਂ ਮਜ਼ਦੂਰਾਂ ਲਈ ਵਾਜਬ ਕਦਮ ਚੁੱਕਣ ਲਈ ਕਿਹਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Govt says State Govts should help all Immigrant labourers in their respective areas