ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਗਿਲਗਿਤ-ਬਾਲਟਿਸਤਾਨ ਭਾਰਤ ਦਾ ਅਨਿੱਖੜਵਾਂ ਅੰਗ, ਇਸ ਨੂੰ ਤੁਰੰਤ ਖਾਲੀ ਕਰੋ'

ਭਾਰਤ ਨੇ ਗਿਲਗਿਤ-ਬਾਲਟਿਸਤਾਨ 'ਚ ਆਮ ਚੋਣਾਂ ਕਰਵਾਉਣ ਦੇ ਪਾਕਿਸਤਾਨ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲਾ ਨੇ ਪਾਕਿਸਤਾਨ ਨੂੰ ਸਾਫ਼ ਸ਼ਬਦਾਂ 'ਚ ਕਿਹਾ ਕਿ ਗਿਲਗਿਤ-ਬਾਲਟਿਸਤਾਨ ਸਮੇਤ ਪੂਰਾ ਜੰਮੂ-ਕਸ਼ਮੀਰ ਤੇ ਲੱਦਾਖ ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਪਾਕਿਸਤਾਨ ਆਪਣੇ ਨਾਜ਼ਾਇਜ ਕਬਜ਼ੇ ਨੂੰ ਇਨ੍ਹਾਂ ਖੇਤਰਾਂ 'ਚੋਂ ਤੁਰੰਤ ਹਟਾਏ।
 

ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਾਰਾ ਇਲਾਕਾ, ਜਿਸ 'ਚ ਗਿਲਗਿਤ-ਬਾਲਟਿਸਤਾਨ ਵੀ ਹੈ, ਭਾਰਤ ਦਾ ਅਨਿੱਖੜਵਾਂ ਹਿੱਸਾ ਹੈ ਅਤੇ ਭਾਰਤ ਨੂੰ ਇਸ ਉੱਤੇ ਵਿਸ਼ੇਸ਼ ਤੇ ਕਾਨੂੰਨੀ ਪ੍ਰਾਪਤੀ ਦਾ ਅਧਿਕਾਰ ਹੈ।
 

ਪਾਕਿਸਤਾਨ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ 1994 ਵਿੱਚ ਸੰਸਦ ਵਿੱਚ ਪਾਸ ਕੀਤੇ ਗਏ ਮਤੇ 'ਚ ਇਸ ਮੁੱਦੇ 'ਤੇ ਭਾਰਤ ਦੀ ਸਥਿਤੀ ਸਾਫ਼ ਨਜ਼ਰ ਆਈ ਸੀ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਪਾਕਿਸਤਾਨ ਜਾਂ ਇਸ ਦੀ ਨਿਆਂਪਾਲਿਕਾ ਕੋਲ ਕੋਈ ਅਧਿਕਾਰੀ ਨਹੀਂ ਹੈ ਕਿ ਉਹ ਇਸ 'ਤੇ ਗ਼ੈਰ ਕਾਨੂੰਨੀ ਤੇ ਜਬਰੀ ਕਬਜ਼ਾ ਕਰੇ। ਭਾਰਤ ਅਜਿਹੀ ਕਾਰਵਾਈ ਨੂੰ ਰੱਦ ਕਰਦਾ ਹੈ।
 

ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਨੂੰ ਕਿਹਾ ਗਿਆ ਹੈ ਕਿ ਅਜਿਹੀ ਕਾਰਵਾਈ ਨਾਲ ਪਾਕਿਸਤਾਨ, ਕੇਂਦਰ ਸ਼ਾਸਿਤ ਸੂਬੇ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਨਾਜਾਇਜ਼ ਕਬਜ਼ਿਆਂ ਨੂੰ ਲੁਕਾ ਨਹੀਂ ਸਕਦਾ ਅਤੇ ਨਾ ਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਰੋਕ ਸਕਦਾ ਹੈ। ਪਾਕਿਸਤਾਨ ਇਸ ਗੱਲ ਤੋਂ ਵੀ ਇਨਕਾਰ ਨਹੀਂ ਕਰ ਸਕਦਾ ਕਿ ਪਿਛਲੇ 7 ਦਹਾਕਿਆਂ ਤੋਂ ਪੀਓਕੇ ਵਿੱਚ ਲੋਕਾਂ ਨੂੰ ਆਜ਼ਾਦੀ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
 

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 28 ਅਪ੍ਰੈਲ ਨੂੰ ਗਿਲਗਿਤ-ਬਾਲਟਿਸਤਾਨ ਦੇ ਐਡਵੋਕੇਟ ਜਨਰਲ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਵਿੱਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਸਾਲ 2018 ਵਿੱਚ ਗਿਲਗਿਲ-ਬਾਲਟਿਸਤਾਨ ਵਿੱਚ ਚੋਣਾਂ ਦੇ ਆਦੇਸ਼ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਅਤੇ ਕਾਰਜਕਾਰੀ ਸਰਕਾਰ ਤਿਆਰ ਕਰ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ 30 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਇੱਥੇ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India lodges protest against Pakistan on court order on Gilgit Baltistan