ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਪੂਰੀ ਦੁਨੀਆ ਦੀ ਅਗਵਾਈ ਕਰਨ ਦੇ ਸਮਰੱਥ: ਨਰਿੰਦਰ ਮੋਦੀ

ਭਾਰਤ ਪੂਰੀ ਦੁਨੀਆ ਦੀ ਅਗਵਾਈ ਕਰਨ ਦੇ ਸਮਰੱਥ: ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਹਰ ਵੱਡੇ ਬ੍ਰਾਂਡ ਦਾ ਭਾਰਤ ਦੇ ‘ਮੇਕ ਇਨ ਇੰਡੀਆ` ਵਿੱਚ ਹਿੱਸਾ ਹੈ। ਭਾਰਤ `ਚ ਦੁਨੀਆ ਦੀ ਅਗਵਾਈ ਕਰਨ ਦੀ ਸਮਰੱਥਾ ਹੈ। ਦੇਹਰਾਦੂਨ ਦੇ ਕੌਮਾਂਤਰੀ ਕ੍ਰਿਕਟ ਸਟੇਡੀਅਮ `ਚ ‘ਉਤਰਾਖੰਡ ਨਿਵੇਸ਼ਕ ਸਿਖ਼ਰ ਸੰਮੇਲਨ` ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਅੱਜ ਸਾਡੇ ਦੇਸ਼ ਦੇ ਸੂਬਿਆਂ `ਚ ਇੱਕ-ਦੂਜੇ ਤੋਂ ਅਗਾਂਾਹ ਨਿੱਕਲਣ ਦੀ ਦੌੜ ਲੱਗੀ ਹੋਈ ਹੈ।


ਸ੍ਰੀ ਮੋਦੀ ਨੇ ਕਿਹਾ ਕਿ ਦੁਨੀਆ ਦੇ ਕਈ ਦੇਸ਼ਾਂ ਦੇ ਮੁਕਾਬਲੇ ਸਾਡੇ ਸੂਬਿਆਂ ਦੀਆਂ ਸੰਭਾਵਨਾਵਾਂ ਬਹੁਤ ਜਿ਼ਆਦਾ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਯੋਜਨਾ ਨਾਲ ਅਮਰੀਕਾ, ਮੈਕਸੀਕੋ ਤੇ ਕੈਨੇਡਾ ਜਿਹੇ ਦੇਸ਼ਾਂ ਦੀ ਆਬਾਦੀ ਦੇ ਬਰਾਬਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੌਰਾਨ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਮੌਜੁਦ ਰਹੇ।


ਸ੍ਰੀ ਮੋਦੀ ਨੇ ਕਿਹਾ ਕਿ ਆਟੋ ਮੋਬਾਇਲ ਖੇਤਰ ਵਿੰਚ ਵੀ ਭਾਰਤ ਬਹੁਤ ਪ੍ਰਗਤੀ ਕਰ ਰਿਹਾ ਹੈ। ਫ਼ੂਡ ਪ੍ਰੋਸੈਸਿੰਗ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਫ਼ੂਡ ਪ੍ਰੋਸੈਸਿੰਗ `ਚ ਸੌ ਫ਼ੀ ਸਦੀ ਸਿੱਧੇ ਨਿਵੇਸ਼ ਨੂੰ ਮਨਜ਼ੂਰੀ ਦਿੱਤੀ ਹੈ।


ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਅਨਾਜ ਉਤਪਾਦਨ ਹੋਵੇ, ਫਲ ਤੇ ਸਬਜ਼ੀ ਦਾ ਉਤਪਾਦਨ ਹੋਵੇ, ਦੁੱਧ ਦਾ ਉਤਪਾਦਨ ਹੋਵੇ; ਅਨੇਕ ਖੇਤਰਾ `ਚ ਭਾਰਤ ਦੁਨੀਆ ਵਿੱਚ ਪਹਿਲੇ ਤਿੰਨ ਸਥਾਨਾਂ `ਤੇ ਹੈ।


ਉਨ੍ਹਾਂ ਕਿਹਾ ਕਿ ਉਤਰਾਖੰਡ `ਚ ਆਰਗੈਨਿਕ ਸੂਬਾ ਬਣਨ ਦੀਆਂ ਪੂਰੀਆਂ ਸੰਭਾਵਨਾਵਾਂ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India may lead the whole world Narendra Modi