ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦੀ ਜਾਂਚ ਲਈ ਭਾਰਤ ਜਰਮਨੀ ਤੋਂ ਮੰਗਵਾਏਗਾ 10 ਲੱਖ ਟੈਸਟ ਕਿੱਟਾਂ

ਜਾਨਲੇਵਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੱਡੇ ਸਰਕਾਰ ਨੇ ਵੱਡੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਛੇਤੀ ਹੀ ਦੇਸ਼ ਦੇ ਸਾਰੇ ਮੈਡੀਕਲ ਕਾਲਜਾਂ ਅਤੇ ਸਰਕਾਰੀ ਲੈਬਾਂ ਵਿੱਚ ਕੋਰੋਨਾ ਵਾਇਰਸ ਦੀ ਜਾਂਚ ਸ਼ੁਰੂ ਕਰ ਸਕਦੀ ਹੈ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਪ੍ਰਾਈਵੇਟ ਲੈਬਾਂ ਨੂੰ ਵੀ ਛੇਤੀ ਹੀ ਟੈਸਟ ਸ਼ੁਰੂ ਕਰਨ ਦੀ ਮਨਜੂਰੀ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਕੇਂਦਰ ਸਰਕਾਰ ਨੇ ਜਰਮਨੀ ਤੋਂ 10 ਲੱਖ ਟੈਸਟ ਕਿੱਟਾਂ ਮੰਗਵਾਉਣ ਦਾ ਆਦੇਸ਼ ਦਿੱਤਾ ਹੈ।
 

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਜਾਂਚ ਲਈ 'ਪ੍ਰੋਬ' ਨਾਂਅ ਦੀ ਕਿੱਟ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਜਰਮਨੀ ਤੋਂ ਆਉਂਦੀ ਹੈ। ਇਸ ਸਮੇਂ ਦੇਸ਼ 'ਚ ਸਿਰਫ਼ ਇੱਕ ਲੱਖ ਟੈਸਟਿੰਗ ਕਿੱਟਾਂ ਉਪਲੱਬਧ ਹਨ। ਭਾਰਤ ਸਰਕਾਰ ਨੇ 10 ਲੱਖ ਹੋਰ ਟੈਸਟਿੰਗ ਕਿੱਟਾਂ ਆਰਡਰ ਕੀਤੀਆਂ ਹਨ। ICMR ਨਿੱਜੀ ਕੰਪਨੀਆਂ ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਦੇਸੀ ਕਿੱਟਾਂ ਦਾ ਵਿਕਲਪ ਵੀ ਵਰਤੋਂ 'ਚ ਲਿਆ ਰਹੀ ਹੈ।
 

ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਸਾਰੇ ਉਪਾਅ ਅਪਣਾਏ ਜਾ ਰਹੇ ਹਨ। ਇਸ ਦੇ ਨਾਲ ICMR ਨੇ ਕੋਰੋਨਾ ਵਾਇਰਸ ਦੀ ਟੈਸਟਿੰਗ ਸਮਰੱਥਾ ਨੂੰ ਕਈ ਗੁਣਾ ਵਧਾਉਣ ਦੀ ਦਿਸ਼ਾ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
 

ਮੀਡੀਆ ਰਿਪੋਰਟਾਂ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸਮਰੱਥਾ ਰੋਜ਼ਾਨਾ 6500 ਤੱਕ ਪਹੁੰਚ ਚੁੱਕੀ ਹੈ। ਛੇਤੀ ਹੀ ਦੇਸ਼ ਦੇ ਸਾਰੇ ਮੈਡੀਕਲ ਕਾਲਜਾਂ ਅਤੇ ਸਰਕਾਰੀ ਲੈਬਾਂ 'ਚ ਕੋਰੋਨਾ ਵਾਇਰਸ ਦੀ ਟੈਸਟਿੰਗ ਸ਼ੁਰੂ ਕੀਤੀ ਜਾ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India oders 10 lakh Coronavirus testing kit from germany