ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਵੱਲੋਂ ਪਾਕਿ ਨੂੰ ਨਵੀਂਆਂ ਤਰੀਕਾਂ ਦੀ ਪੇਸ਼ਕਸ਼

ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਵੱਲੋਂ ਪਾਕਿ ਨੂੰ ਨਵੀਂਆਂ ਤਰੀਕਾਂ ਦੀ ਪੇਸ਼ਕਸ਼

ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਪ੍ਰਤੀਬੱਧਤਾ ਪ੍ਰਗਟਾਉਂਦਿਆਂ ਸਨਿੱਚਰਵਾਰ ਨੂੰ ਪਾਕਿਸਤਾਨ ਨਾਲ ਜਾਰੀ ਰੇੜਕਾ ਖ਼ਤਮ ਕਰਨ ਦਾ ਜਤਨ ਕੀਤਾ ਤੇ ਦੋਵੇਂ ਦੇਸ਼ਾਂ ਵਿਚਾਲੇ ਅਧਿਕਾਰਤ ਪੱਧਰ ਦੀ ਗੱਲਬਾਤ ਲਈ ਨਵੀਂ ਤਰੀਕਾਂ ਦੀ ਪੇਸ਼ਕਸ਼ ਕੀਤੀ।

 

 

ਸੂਤਰਾਂ ਨੇ ਦੱਸਿਆ ਕਿ ਨਵੀਂਆਂ ਤਰੀਕਾਂ 11 ਜੁਲਾਈ ਤੋਂ 14 ਜੁਲਾਈ ਦੇ ਵਿਚਕਾਰ ਹੋ ਸਕਦੀਆਂ ਹਨ। ਭਾਰਤ ਦੇ ਇਸ ਕਦਮ ਨਾਲ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਉਸ ਦੀ ਪ੍ਰਤੀਬੱਧਤਾ ਜ਼ਾਹਿਰ ਹੁੰਦੀ ਹੈ। ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਪਹਿਲੇ ਦੌਰ ਦੀ ਗੱਲਬਾਤ 14 ਮਾਰਚ ਨੂੰ ਅਟਾਰੀ–ਵਾਹਗਾ ਸਰਹੱਦ ’ਤੇ ਹੋਈ ਸੀ।

 

 

ਇਸ ਸਬੰਧੀ ਦੂਜੇ ਗੇੜ ਦੀ ਗੱਲਬਾਤ ਬੀਤੀ ਦੋ ਅਪ੍ਰੈਲ ਨੂੰ ਹੋਣ ਵਾਲੀ ਸੀ ਪਰ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਨਾਲ ਜੁੜੀ ਇੱਕ ਕਮੇਟੀ ਵਿੱਚ ਖ਼ਾਲਿਸਤਾਨੀ ਹਮਾਇਤੀ ਗੋਪਾਲ ਸਿੰਘ ਚਾਵਲਾ ਦੀ ਨਿਯੁਕਤੀ ਤੋਂ ਬਾਅਦ ਗੱਲਬਾਤ ਨਹੀਂ ਹੋ ਸਕੀ ਸੀ।

 

 

ਪਾਕਿਸਤਾਨ ਨੇ ਬੀਤੀ 24 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਿੱਸਾ ਲੈਣ ਲਈ ਭਾਰਤੀ ਸਿੱਖ ਤੀਰਥ–ਯਾਤਰੀਆਂ ਦੇ ਵੱਡੇ ਜੱਥੇ ਨੂੰ ਵੀਜ਼ਾ ਜਾਰੀ ਕੀਤਾ ਸੀ।

 

 

ਪਾਕਿਸਤਾਨੀ ਸਰਕਾਰ ਦੇ ਸੂਤਰਾਂ ਮੁਤਾਬਕ ਕੱਲ੍ਹ ਸੰਪੰਨ ਹੋਏ ਇਸ ਪ੍ਰੋਗਰਾਮ ਵਿੱਚ 27 ਜੂਨ ਤੋਂ 6 ਜੁਲਾਈ ਦੇ ਵਿਚਕਾਰ 463 ਸਿੱਖ ਤੀਰਥ–ਯਾਤਰੀਆਂ ਨੂੰ ਵੀਜ਼ਾ ਜਾਰੀ ਕੀਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India offers Pakistan new dates for bilateral talks upon Kartarpur Corridor