ਅਗਲੀ ਕਹਾਣੀ

ਜੰਗ ਬਾਰੇ ਪਾਕਿਸਤਾਨ ਦਾ ਦਾਅਵਾ ਭਾਰਤ ਵੱਲੋਂ ਮੁੱਢੋਂ ਰੱਦ

ਜੰਗ ਬਾਰੇ ਪਾਕਿਸਤਾਨ ਦਾ ਦਾਅਵਾ ਭਾਰਤ ਵੱਲੋਂ ਮੁੱਢੋਂ ਰੱਦ

ਭਾਰਤ ਨੇ ਅੱਜ ਪਾਕਿਸਤਾਨ ਦੇ ਉਸ ਦਾਅਵੇ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ, ਜਿਸ ਵਿੱਚ ਇਹ ਆਖਿਆ ਗਿਆ ਸੀ ਕਿ – ‘ਭਾਰਤ ਹੁਣ ਪਾਕਿਸਤਾਨ ਉੱਤੇ ਇੱਕ ਵਾਰ ਹੋਰ ਹਮਲਾ ਕਰਨ ਦੀ ਯੋਜਨਾ ਉਲੀਕ ਰਿਹਾ ਹੈ।’ ਭਾਰਤ ਨੇ ਪਾਕਿਸਤਾਨ ਦੇ ਇਸ ਦਾਅਵੇ ਨੂੰ ‘ਬਕਵਾਸ’ ਕਰਾਰ ਦਿੱਤਾ ਹੈ ਤੇ ਉਸ ਦੇ ਇਸ ਦਾਅਵੇ ਨੂੰ ਖਿ਼ੱਤੇ ਵਿੱਚ ਜੰਗ ਦਾ ਡਰ ਬਿਠਾਉਣ ਦੇ ਜਤਨ ਆਖਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਪਾਕਿਤਸਤਾਨੀ ਵਿਦੇਸ਼ ਮੰਤਰਾਲੇ ਦੇ ਇਸ ਬਿਆਨ ਨੂੰ ਰੱਦ ਕੀਤਾ ਗਿਆ ਹੈ।

 

 

ਚੇਤੇ ਰਹੇ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਕਿਹਾ ਸੀ ਕਿ ਪਾਕਿਸਤਾਨ ਕੋਲ ਇੱਕ ਬੇਹੱਦ ‘ਭਰੋਸੇਯੋਗ’ ਖ਼ੁਫ਼ੀਆ ਜਾਣਕਾਰੀ ਹੈ ਕਿ ਭਾਰਤ 16 ਤੋਂ 20 ਅਪ੍ਰੈਲ ਦੌਰਾਨ ਇੱਕ ਹੋਰ ਹਮਲੇ ਦੀ ਯੋਜਨਾ ਉਲੀਕ ਰਿਹਾ ਹੈ। ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਬੀਤੀ 14 ਫ਼ਰਵਰੀ ਨੂੰ ਪਾਕਿਸਤਾਨ ਸਥਿਤ ਜੈਸ਼–ਏ–ਮੁਹੰਮਦ ਦੇ ਆਤਮਘਾਤੀ ਹਮਲੇ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਬਹੁਤ ਜ਼ਿਆਦਾ ਵਧ ਗਿਆ ਸੀ। ਉਸ ਹਮਲੇ ਵਿੱਚ ਸੀਆਰਪੀਐੱਫ਼ ਦੇ 45 ਜਵਾਨ ਸ਼ਹੀਦ ਹੋ ਗਏ ਸਨ।

 

 

ਵਧਦੇ ਰੋਹ ਦੌਰਾਨ ਭਾਰਤੀ ਹਵਾਈ ਫ਼ੌਜ ਨੇ ਅੱਤਵਾਦ ਵਿਰੋਧੀ ਮੁਹਿੰਮ ਅਧੀਨ 26 ਫ਼ਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਸ਼ਹਿਰ ਵਿੱਚ ਸਥਿਤ ਜੈਸ਼–ਏ–ਮੁਹੰਮਦ ਦੇ ਸਭ ਤੋਂ ਵੱਡੇ ਸਿਖਲਾਈ ਕੈਂਪ ਨੂੰ ਨਿਸ਼ਾਨਾ ਬਣਾਇਆ ਸੀ। ਆਪਣੇ ਪੁਸ਼ਤੈਨੀ ਸ਼ਹਿਰ ਮੁਲਤਾਨ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਸ੍ਰੀ ਕੁਰੈਸ਼ੀ ਨੇ ਕਿਹਾ ਕਿ ਸਰਕਾਰ ਕੋਲ ਭਰੋਸੇਯੋਗ ਖ਼ੁਫ਼ੀਆ ਜਾਣਕਾਰੀ ਹੈ ਕਿ ਭਾਰਤ ਇੱਕ ਨਵੀਂ ਯੋਜਲਾ ਉਲੀਕ ਰਿਹਾ ਹੈ।

 

 

ਉਨ੍ਹਾਂ ਦੋਸ਼ ਲਾਇਆ ਸੀ ਕਿ ਇੱਕ ਨਵੇਂ ਹਾਦਸੇ ਦਾ ਤਾਣਾ–ਬਾਣਾ ਰਚਿਆ ਜਾ ਸਕਦਾ ਹੈ ਤੇ ਇਸ ਦਾ ਮੰਤਵ ਪਾਕਿਸਤਾਨ ਵਿਰੁੱਧ ਭਾਰਾਤ ਆਪਣੀ ਕਾਰਵਾਈ ਨੂੰ ਦਰੁਸਤ ਠਹਿਰਾਉਣ ਤੇ ਇਸਲਾਮਾਬਾਦ ਵਿਰੁੱਧ ਕੂਟਨੀਤਕ ਦਬਾਅ ਵਧਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਪਾਕਿਸਤਾਨ ਵਿਰੁੱਧ ਇੱਕ ਹੋਰ ਹਮਲੇ ਦੇ ਆਸਾਰ ਹਨ।

 

 

ਕੁਰੈਸ਼ੀ ਨੇ ਕਿਹਾ ਕਿ ਜੇ ਇੰਝ ਹੁੰਦਾ ਹੈ, ਤਾਂ ਤੁਸੀਂ ਇਲਾਕੇ ਦੀ ਸ਼ਾਂਤੀ ਤੇ ਸਥਿਰਤਾ ਉੱਤੇ ਹੋਣ ਵਾਲੇ ਅਸਰ ਬਾਰੇ ਕਲਪਨਾ ਕਰ ਸਕਦੇ ਹੋ। ਸਾਡੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਆਉਂਦੀ 16 ਤੋਂ 20 ਅਪ੍ਰੈਲ ਵਿਚਾਲੇ ਕਾਰਵਾਈ ਹੋ ਸਕਦੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੇ ਇਸ ਮੁੱਦੇ ਉੱਤੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੇ ਸਥਾਈ ਮੈਂਬਰਾਂ ਨੂੰ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਹੈ ਤੇ ਇਸਲਾਮਾਬਾਦ ਦੇ ਖ਼ਦਸ਼ਿਆਂ ਤੋਂ ਉਨ੍ਹਾਂ ਨੂੰ ਜਾਣੂ ਕਰਵਾ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India rejects Pakistan s claim over war