ਕਸ਼ਮੀਰ ਮੁੱਦੇ ਉਤੇ ਚੀਨ ਵੱਲੋਂ ਪਾਕਿਸਤਾਨ ਨੂੰ ਸਮਰਥਨ ਦੇਣ ਦੀ ਗੱਲ ਉਤੇ ਭਾਰਤ ਸਰਕਾਰ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ। ਭਾਰਤ ਸਰਕਾਰ ਨੇ ਚੀਨ ਅਤੇ ਪਾਕਿਸਤਾਨ ਦੀ ਕਸ਼ਮੀਰ ਮੁੱਦੇ ਉਤੇ ਸਾਂਝੇ ਬਿਆਨ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ।
ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਅਸੀਂ ਜੰਮੂ ਕਸ਼ਮੀਰ ਉਤੇ ਚੀਨ ਅਤੇ ਪਾਕਿਸਤਾਨ ਦੇ ਸਾਂਝੇ ਬਿਆਨ ਨੂੰ ਖਾਰਜ ਕਰਦੇ ਹਾਂ। ਭਾਰਤ ਨੇ ਇਹ ਵੀ ਕਿਹਾ ਕਿ ਜੰਮੂ ਅਤੇ ਕਸ਼ਮੀਰ ਸਾਡਾ ਅਭਿੰਨ ਹਿੱਸਾ ਹੈ। ਜ਼ਿਕਰਯੋਗ ਹੈ ਕਿ ਚੀਨੀ ਵਿਦੇਸ਼ ਮੰਤਰੀ ਦੇ ਦੌਰੇ ਉਤੇ ਦੋਵੇਂ ਦੇਸ਼ਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਸੀ।
ਚੀਨ ਨੇ ਇਕ ਵਾਰ ਫਿਰ ਕਸ਼ਮੀਰ ਮੁੱਦੇ ਉਤੇ ਪਾਕਿਸਤਾਨ ਨੂੰ ਸਮਰਥਨ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਉਹ ਕਿਸੇ ਵੀ ਅਜਿਹੀ ਇਕ ਪਾਸੜ ਕਾਰਵਾਈ ਦਾ ਵਿਰੋਧ ਕਰਦਾ ਹੈ, ਜੋ ਖੇਤਰੀ ਸਥਿਤੀ ਨੂੰ ਜਟਿਲ ਬਣਾ ਸਕਦਾ ਹੈ। ਦੋਵੇਂ ਦੇਸ਼ਾਂ ਨੇ ਇਕ ਸਾਂਝੇ ਬਿਆਨ ਵਿਚ ਇਹ ਗੱਲ ਕਹੀ ਸੀ।
ਉਥੇ ਦੂਜੇ ਪਾਸੇ ਵਿਦੇਸ਼ ਮੰਤਰਲੇ ਨੇ ਕਿਹਾ ਕਿ ਭਾਰਤ ਲਗਾਤਾਰ ਚੀਨ–ਪਾਕਿਸਤਾਨ ਇਕੋਨਾਮਿਕ ਕੋਰੀਡੋਰ ਪ੍ਰੋਜੈਕਟ ਉਤੇ ਚਿੰਤਾ ਪ੍ਰਗਟ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ 1947 ਤੋਂ ਹੀ ਇਹ ਭਾਰਤੀ ਥਾਂ ਉਤੇ ਬਣ ਰਿਹਾ ਹੈ, ਜਿੱਥੇ ਪਾਕਿਸਤਾਨ ਨੇ ਨਜਾਇਜ ਢੰਗ ਨਾਲ ਕਬਜ਼ਾ ਕੀਤਾ ਹੋਇਆ ਹੈ।