ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

5 ਜੁਲਾਈ ਨੂੰ ਪੇਸ਼ ਹੋਵੇਗਾ ਭਾਰਤ ਦਾ ਆਮ ਬਜਟ

ਭਾਰਤ ਦਾ ਆਮ ਬਜਟ 5 ਜੁਲਾਈ ਨੂੰ ਪੇਸ਼ ਹੋਵੇਗਾ

ਸੰਸਦ ਦਾ ਬਜਟ ਸੈਸ਼ਨ 17 ਜੂਨ ਤੋਂ 26 ਜੁਲਾਈ ਤੱਕ ਚੱਲਣ ਦੀ ਸੰਭਾਵਨਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਬਜਟ ਸੈਸ਼ਨ ਦੌਰਾਨ ਨਿਯਮਤ ਬਜਟ ਪੇਸ਼ ਕੀਤਾ ਜਾਵੇਗਾ।

 

 

ਬੀਤੇ ਕੱਲ੍ਹ ਵੀਰਵਾਰ ਨੂੰ ਸਹੁੰ–ਚੁਕਾਈ ਤੋਂ ਬਾਅਦ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਪਹਿਲੀ ਕੈਬਿਨੇਟ ਮੀਟਿੰਗ ਦੌਰਾਨ ਸੰਸਦੀ ਸੈਸ਼ਨ ਦੀਆਂ ਤਰੀਕਾਂ ਉੱਤੇ ਚਰਚਾ ਕੀਤੀ ਗਈ। ਇੱਥੇ ਵਰਨਣਯੋਗ ਹੈ ਕਿ ਮੋਦੀ ਕੈਬਿਨੇਟ ਦੇ ਸਾਰੇ ਮੰਤਰੀਆਂ ਨੇ ਵੀਰਵਾਰ ਨੂੰ ਸਹੁੰ ਚੁੱਕੀ ਸੀ।

 

 

ਖ਼ਬਰ ਏਜੰਸੀ ANI ਮੁਤਾਬਕ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਆਉਂਦੀ ਪੰਜ ਜੁਲਾਈ ਨੂੰ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਾਲ 2019–20 ਦਾ ਅੰਤ੍ਰਿਮ ਬਜਟ 1 ਫ਼ਰਵਰੀ, 2019 ਨੂੰ ਉਦੋਂ ਦੇ ਵਿੱਤ ਮੰਤਰੀ ਪੀਯੂਸ਼ ਗੋਇਲ ਵੱਲੋਂ ਪੇਸ਼ ਕੀਤਾ ਗਿਆ ਸੀ।

 

 

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 20 ਜੂਨ ਨੂੰ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਚਾਰ ਜੁਲਾਈ ਨੂੰ ਆਰਥਿਕ ਸਰਵੇਖਣ ਜਾਰੀ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India s General Budget will be presented on 5th July