ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਬੁੱਧਵਾਰ ਨੂੰ ਦਸਤਖ਼ਤ ਕਰੇਗਾ ਭਾਰਤ

ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਭਾਰਤ ਨੇ ਪਾਕਿਸਤਾਨ ਨਾਲ ਕਰਤਾਰਪੁਰ ਸਮਝੌਤੇ 'ਤੇ ਦਸਤਖ਼ਤ ਕਰਨ 'ਤੇ ਸਹਿਮਤੀ ਦੇ ਦਿੱਤੀ ਹੈ। 

 

ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਕਿਸਤਾਨ ਦੁਆਰਾ ਵੀਜ਼ਾ ਮੁਫ਼ਤ ਪਹੁੰਚ ਦੇਣ ਲਈ ਸਮਝੌਤੇ ‘ਤੇ 23 ਅਕਤੂਬਰ ਨੂੰ ਸਾਇਨ ਕਰਨ ਲਈ ਕੇਂਦਰ ਸਰਕਾਰ ਤਿਆਰ ਹੈ। 12 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ੁਰੂ ਕਰਨ ਦੀ ਯੋਜਨਾ ਹੈ। ਕੇਂਦਰ ਸਰਕਾਰ ਨੇ 20 ਡਾਲਰ ਦੀ ਰਾਸ਼ੀ ਨੂੰ ਹਟਾਉਣ ਦੀ ਮੰਗ ਮੁੜ ਤੋਂ ਕੀਤੀ ਹੈ।


 

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਆਏ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ ਦੀ ਸੇਵਾ ਫੀਸ ਵਸੂਲਣ ‘ਤੇ ਅੜੀ ਹੋਣ ਦੀ ਪਾਕਿਸਤਾਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਗੁਆਂਢੀ ਦੇਸ਼ ਆਸਥਾ ਦੇ ਨਾਮ ‘ਤੇ ਕਾਰੋਬਾਰ ਕਰ ਰਿਹਾ ਹੈ।

 

ਹਰਸਿਮਰਤ ਨੇ ਟਵੀਟ ਕੀਤਾ ਕਿ ਪਾਕਿਸਤਾਨ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਵਿਅਕਤੀ ਫ਼ੀਸ 20 ਡਾਲਰ ਲੈਣਾ ਇੱਕ ਘਟੀਆਪਨ ਹੈ। ਗ਼ਰੀਬ ਸ਼ਰਧਾਲੂ ਕਿਵੇ ਇਹ ਰਕਮ ਦੇਵੇਗਾ? ਪਾਕਿਸਤਾਨ ਨੇ ਆਸਥਾ ਦੇ ਨਾਮ ਉੱਤੇ ਕਾਰੋਬਾਰ ਕੀਤਾ ਹੈ। 

 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਇਹ ਬਿਆਨ ਬੇਹਦ ਸ਼ਰਮਨਾਕ ਹੈ ਕਿ ਇਹ ਫ਼ੀਸ ਪਾਕਿਸਤਾਨ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰੇਗਾ ਅਤੇ ਇਸ ਨਾਲ ਵਿਦੇਸ਼ੀ ਮੁਦਰਾ ਪ੍ਰਾਪਤ ਹੋਵੇਗੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India sign Agreement on Kartarpur Sahib Corridor on 23 Octuber india once again urged to Pakistan reconsider its insistence to levy service fee of 20 dollers on pilgrims: MEA