ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਨੇ ਪਾਕਿ ਵੱਲ ਜਾਣ ਵਾਲਾ ਪਾਣੀ ਰੋਕਿਆ, ਗਡਕਰੀ ਨੇ ਕੀਤਾ ਟਵੀਟ

ਭਾਰਤ ਨੇ ਪਾਕਿ ਵੱਲ ਜਾਣ ਵਾਲਾ ਪਾਣੀ ਰੋਕਿਆ, ਗਡਕਰੀ ਨੇ ਕੀਤਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਵੀਰਵਰ ਨੂੰ ਇਹ ਫੈਸਲਾ ਲਿਆ ਗਿਆ ਕਿ ਪਾਕਿਸਤਾਨ ਵੱਲ ਜਾਣ ਵਾਲੀਆਂ ਨਦੀਆਂ ਦੇ ਪਾਣੀ ਨੂੰ ਰੋਕਿਆ ਜਾਵੇਗਾ।

 

ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਇਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਸੀਆਰਪੀਐਫ ਕਾਫਲੇ ਉਤੇ ਹੋਏ ਅੱਤਵਾਦੀ ਹਮਲੇ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਬਾਅਦ ਦੇਸ਼ ਭਰ ਵਿਚ ਪਾਕਿਸਤਾਨ ਖਿਲਾਫ ਗੁੱਸਾ ਹੈ ਅਤੇ ਕੂਟਨੀਤਕ ਉਤੇ ਉਸ ਨੂੰ ਦੁਨੀਆਂ ਤੋਂ ਅਲੱਗ–ਅਲੱਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

ਕੇਂਦਰ ਸਰਕਾਰ ਵੀ ਇਸ ਹਮਲੇ ਲਈ ਦੋਸ਼ੀ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਠਾਨ ਲਈ ਹੈ।  ਇਸ ਦੇ ਮੱਦੇਨਜ਼ਰ ਹੁਣ ਪਾਕਿਸਤਾਨ ਜਾਣ ਵਾਲੀਆਂ ਤਿੰਨ ਭਾਰਤੀ ਨਦੀਆਂ ਦੇ ਪਾਣੀ ਨੂੰ ਰੋਕ ਕੇ ਉਸ ਨੂੰ ਪੰਜਾਬ ਅਤੇ ਜੰਮੂ ਕਸ਼ਮੀਰ ਵੱਲ ਮੋੜਿਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India stop water share which flow to Pakistan Nitin Gadkari Tweet