ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖ ਨੌਜਵਾਨ ਕਤਲ ਮਾਮਲਾ: ਪਾਕਿ ਘੱਟ ਗਿਣਤੀਆਂ ਦੀ ਸੁਰੱਖਿਆ ’ਤੇ ਤੁਰੰਤ ਚੁੱਕੇ ਕਦਮ: ਭਾਰਤ

ਭਾਰਤ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਸਿੱਖ ਨੌਜਵਾਨ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਘਟਨਾ 'ਤੇ ਭਾਰਤ ਨੇ ਪਾਕਿਸਤਾਨ ਨੂੰ ਝੂਠ ਬੋਲਣ ਤੋਂ ਰੋਕਣ ਅਤੇ ਇਸ ਘਿਨਾਉਣੇ ਕੰਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। 

 

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਦੇਸ਼ ਵਿੱਚ ਘੱਟ ਗਿਣਤੀਆਂ ਦੀ ਰਾਖੀ ਲਈ ਦੂਜੇ ਦੇਸ਼ਾਂ ਨੂੰ ਪ੍ਰਚਾਰ ਕਰਨ ਦੀ ਬਜਾਏ ਕੰਮ ਕਰਨਾ ਚਾਹੀਦਾ ਹੈ।
 

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਪਾਕਿਸਤਾਨ ਦੇ ਪੇਸ਼ਾਵਰ ਵਿੱਚ 25 ਸਾਲਾ ਸਿੱਖ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰ ਦਿੱਤਾ ਸੀ। ਚਮਕਾਨੀ ਥਾਣੇ ਅਧੀਨ ਪੈਂਦੇ ਖੇਤਰ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪੇਸ਼ਾਵਰ ਦੇ ਆਪ੍ਰੇਸ਼ਨ ਐਸਐਸਪੀ ਨੇ ਦੱਸਿਆ ਕਿ ਨੌਜਵਾਨ ਦੀ ਪਹਿਚਾਣ ਰਵਿੰਦਰ ਸਿੰਘ ਵਜੋਂ ਹੋਈ ਹੈ। ਐਸਐਸਪੀ ਨੇ ਕਿਹਾ ਹੈ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

 

ਸਿੱਖ ਨੌਜਵਾਨ ਦੇ ਕਤਲ ਤੋਂ 48 ਘੰਟੇ ਪਹਿਲਾਂ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਪੱਥਰਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। 

 

ਮੀਡੀਆ ਰਿਪੋਰਟਾਂ ਅਨੁਸਾਰ, ਮੁਜ਼ਾਹਰਿਆਂ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਨੇ ਕੀਤੀ, ਜਿਸ ਨੇ ਕਥਿਤ ਤੌਰ 'ਤੇ ਨਨਕਾਣਾ ਕਸਬੇ ਤੋਂ ਇੱਕ ਸਿੱਖ ਲੜਕੀ ਨੂੰ ਅਗ਼ਵਾ ਕਰ ਲਿਆ ਅਤੇ ਉਸ ਦਾ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਨਿਕਾਹ ਕਰ ਲਿਆ। 

 

ਨਨਕਾਣਾ ਸਾਹਿਬ ਗੁਰਦੁਆਰੇ ਦੇ ਗ੍ਰੰਥੀ ਨੇ ਦੋਸ਼ ਲਾਇਆ ਹੈ ਕਿ ਉਸ ਦੀ ਲੜਕੀ ਨੂੰ ਬੰਦੂਕ ਦੀ ਨੋਕ 'ਤੇ ਕੁਝ ਵਿਅਕਤੀਆਂ ਨੇ ਅਗ਼ਵਾ ਕਰ ਲਿਆ ਅਤੇ ਫਿਰ ਜ਼ਬਰਦਸਤੀ ਵਿਆਹ ਕਰਵਾ ਲਿਆ।


ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਪਵਿੱਤਰ ਨਨਕਾਣਾ ਸਾਹਿਬ ਦੇ ਗੁਰਦੁਆਰੇ ਵਿਖੇ ਹੋਈ ਭੰਨਤੋੜ ਦੀ ਨਿੰਦਾ ਕੀਤੀ ਅਤੇ ਗੁਆਂਢੀ ਦੇਸ਼ ਨੂੰ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। 

 

ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ, ਸੀ ਕਿ ਭਾਰਤ ਇਸ ਪਵਿੱਤਰ ਅਸਥਾਨ ‘ਤੇ ਹੋ ਰਹੀ ਭੰਨ ਤੋੜ ਅਤੇ ਬੇਅਦਬੀ ਦੀ ਨਿੰਦਾ ਕਰਦਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India strongly condemns killing of minority Sikh community member in Pakistan Peshawar