ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਨੇ PAK ’ਚ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਹੋਈ ਭੰਨਤੋੜ ਦੀ ਕੀਤੀ ਸਖਤ ਨਿੰਦਾ

ਭਾਰਤ ਨੇ ਪਾਕਿਸਤਾਨ ਦੇ ਪਵਿੱਤਰ ਸ਼੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ ਵਿਖੇ ਹੋਈ ਭੰਨਤੋੜ ਦੀ ਸ਼ੁੱਕਰਵਾਰ ਨੂੰ ਸਖਤ ਨਿੰਦਾ ਕੀਤੀ ਅਤੇ ਗੁਆਂਢੀ ਦੇਸ਼ ਨੂੰ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ

 

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਪਵਿੱਤਰ ਨਨਕਾਣਾ ਸਾਹਿਬ ਵਿਚ ਸਿੱਖਾਂ ਵਿਰੁੱਧ ਹਿੰਸਾ ਹੋਈ ਹੈਵਿਦੇਸ਼ ਮੰਤਰਾਲੇ ਨੇ ਇਕ ਬਿਆਨ ਕਿਹਾ, “ਭਾਰਤ ਇਸ ਪਵਿੱਤਰ ਅਸਥਾਨ ’ਤੇ ਤੋੜਤੋੜ ਅਤੇ ਬੇਅਦਬੀ ਦੀਆਂ ਹਰਕਤਾਂ ਦੀ ਸਖਤ ਨਿੰਦਾ ਕਰਦਾ ਹੈ ਅਸੀਂ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦੇ ਹਾਂ"

 

ਮੰਤਰਾਲੇ ਨੇ ਕਿਹਾ, '' ਇਸ ਪਵਿੱਤਰ ਗੁਰਦੁਆਰੇ ਬੇਅਦਬੀ ਕਰਨ ਵਾਲੇ ਅਤੇ ਘੱਟਗਿਣਤੀ ਸਿੱਖਾਂ 'ਤੇ ਹਮਲਾ ਕਰਨ ਵਾਲੇ ਬਦਮਾਸ਼ਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ

 

ਮੀਡੀਆ ਰਿਪੋਰਟਾਂ ਅਨੁਸਾਰ, ਗੁਰਦੁਆਰਾ ਨਨਕਾਣਾ ਸਾਹਿਬਤੇ ਇਕ ਭੀੜ ਨੇ ਹਮਲਾ ਕੀਤਾ ਰਿਪੋਰਟਾਂ ਅਨੁਸਾਰ ਨਨਕਾਣਾ ਸਾਹਿਬ ਦੇ ਸਥਾਨਕ ਲੋਕਾਂ ਨੇ ਸ਼ੁੱਕਰਵਾਰ ਨੂੰ ਸਿੱਖ ਸੰਗਤਾਂਤੇ ਪੱਥਰ ਸੁੱਟੇ

 

ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੁਜ਼ਾਹਰਿਆਂ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ, ਜਿਸ ਨੇ ਕਥਿਤ ਤੌਰ 'ਤੇ ਨਨਕਾਣਾ ਕਸਬੇ ਤੋਂ ਇੱਕ ਸਿੱਖ ਲੜਕੀ ਨੂੰ ਅਗਵਾ ਕਰ ਲਿਆ ਤੇ ਉਸ ਦਾ ਧਰਮ ਬਦਲਵਾ ਕੇ ਉਸ ਨਾਲ ਨਿਕਾਹ ਕਰ ਲਿਆ ਸੀ। ਨਨਕਾਣਾ ਸਾਹਿਬ ਗੁਰਦੁਆਰਾ ਦੇ ਗ੍ਰੰਥੀ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਨੂੰ ਕੁਝ ਵਿਅਕਤੀਆਂ ਨੇ ਪਹਿਲਾਂ ਬੰਦੂਕ ਦੀ ਨੋਕਤੇ ਅਗਵਾ ਕਰ ਲਿਆ ਤੇ ਫਿਰ ਜ਼ਬਰਦਸਤੀ ਨਿਕਾਹ ਕਰਵਾਇਆ ਗਿਆ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India strongly condemns vandalism at Gurdwara Nankana Sahib in Pakistan