ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਨਕਾਣਾ ਸਾਹਿਬ 'ਤੇ ਹਮਲੇ ਦੀ ਚੁਫੇਰਿਓਂ ਨਿੰਦਾ, ਪਾਕਿ ਨੇ 2 ਮੁਲਜ਼ਮਾਂ ਨੂੰ ਫੜਨ ਦਾ ਕੀਤਾ ਦਾਅਵਾ

ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਰਾਜਨੀਤਿਕ ਪਾਰਟੀਆਂ ਅਤੇ ਸਿੱਖ ਸੰਗਠਨਾਂ, ਉੱਘੀਆਂ ਸ਼ਖ਼ਸੀਅਤਾਂ ਸਣੇ ਚੁਫੇਰਿਓਂ ਨਿੰਦਾ ਕੀਤੀ ਜਾ ਰਿਹਾ ਹੈ।
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਸਿੱਖਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਿੱਖਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਪਾਕਿਸਤਾਨੀ ਦੂਤਾਵਾਸ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ।

 

ਪਾਕਿ ਸਰਕਾਰ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਕੀਤਾ ਦਾਅਵਾ
 

ਇਸ ਤਹਿਤ ਮੀਡੀਆ ਵਿੱਚ ਆਈਆਂ ਖ਼ਬਰਾਂ ਅਨੁਸਾਰ ਅੱਜ ਸ਼ਨਿੱਚਰਵਾਰ 4 ਜਨਵਰੀ ਨੂੰ ਪਾਕਿਸਤਾਨ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਵਿੱਚ ਦੋਸ਼ੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

 


ਉਨ੍ਹਾਂ ਦੱਸਿਆ ਕਿ ਸਥਾਨਕ ਚਾਹ ਦੀ ਦੁਕਾਨ ਉੱਤੇ ਦੋ ਵੱਖ-ਵੱਖ ਮੁਸਲਮਾਨ ਭਾਈਚਾਰਿਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਤੂੰ- ਤੂੰ ਮੈਂ-ਮੈਂ ਕਰਦਿਆਂ ਗੱਲ ਇੰਨੀ ਵੱਧ ਗਈ ਕਿ ਲੋਕ ਆਪਸ ਵਿੱਚ ਭਿੜ ਗਏ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India strongly condemns vandalism at Gurdwara Nankana Sahib in Pakistan