ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ-ਈਰਾਨ ਤਣਾਅ : ਭਾਰਤੀ ਲੋਕਾਂ ਲਈ ਸਰਕਾਰ ਨੇ ਜਾਰੀ ਕੀਤੀ ਚਿਤਾਵਨੀ

ਅਮਰੀਕਾ ਅਤੇ ਈਰਾਨ ਵਿਚਕਾਰ ਜਾਰੀ ਤਣਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਚਿਤਾਵਨੀ ਜਾਰੀ ਕੀਤੀ ਹੈ। ਨਾਲ ਹੀ ਇਰਾਕ 'ਚ ਰਹਿ ਰਹੇ ਭਾਰਤੀਆਂ ਨੂੰ ਵੀ ਚੌਕਸ ਰਹਿਣ ਨੂੰ ਕਿਹਾ ਕਿਹਾ ਹੈ। ਭਾਰਤ ਸਰਕਾਰ ਨੇ ਦੇਸ਼ ਦੀ ਸਾਰੀ ਏਅਰਲਾਈਜ਼ਨ ਕੰਪਨੀਆਂ ਨੂੰ ਈਰਾਨ ਦੇ ਏਅਰ ਸਪੇਸ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।
 

 

ਇਰਾਕ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਵਿਦੇਸ਼ ਮੰਤਰਾਲਾ ਨੇ ਨਾਗਰਿਕ ਨੂੰ ਇਰਾਕ ਯਾਤਰਾ ਟਾਲਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਭਾਰਤੀ ਇਰਾਕ ਦੀ ਯਾਤਰਾ ਕਰਨ ਤੋਂ ਪਰਹੇਜ਼ ਕਰਨ। ਇਰਾਕ-ਈਰਾਨ ਏਅਰਬੇਸ ਦਾ ਇਸਤੇਮਾਲ ਨਾ ਕੀਤਾ ਜਾਵੇ। ਭਾਰਤੀ ਨਾਗਰਿਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਈਰਾਨ-ਇਰਾਕ ਨਾ ਜਾਣ। ਇਰਾਕ ’ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। 
 

 

ਦੱਸਣਯੋਗ ਹੈ ਕਿ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਖਿਚੋਤਾਣ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਜਹਾਜ਼ ਕੰਪਨੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਈਰਾਨ ਦੀ ਰਾਜਧਾਨੀ ਤਹਿਰਾਨ ਸਥਿਤ ਇਮਾਮ ਖੁਮੈਨੀ ਕੌਮਾਂਤਰੀ ਹਵਾਈ ਅੱਡੇ ਕੋਲ ਇਕ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਹਾਜ਼ ਯੂਕਰੇਨ ਦਾ ਸੀ ਅਤੇ ਇਸ ’ਚ ਕਰੀਬ 180 ਯਾਤਰੀ ਸਵਾਰ ਸਨ। 
 

ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 3 ਜਨਵਰੀ ਨੂੰ ਇਰਾਨ ਦੇ ਕਮਾਂਡਰ ਸੁਲੇਮਾਨੀ 'ਤੇ ਇੱਕ ਡਰੋਨ ਹਮਲੇ ਦਾ ਆਦੇਸ਼ ਦਿੱਤਾ ਗਿਆ ਸੀ। ਹਮਲਾ ਬਗ਼ਦਾਦ ਇੰਟਰਨੈਸ਼ਨਲ ਏਅਰਪੋਰਟ ਰੋਡ 'ਤੇ ਕੀਤਾ ਗਿਆ ਸੀ। ਇਸ ਹਮਲੇ ਦੀ ਈਰਾਨ ਵਿੱਚ ਵਿਆਪਕ ਨਿੰਦਾ ਹੋਈ ਹੈ। ਦੇਸ਼ ਦੇ ਸਰਵਉੱਚ ਧਾਰਮਿਕ ਨੇਤਾ ਆਯਤੁੱਲਾ ਅਲੀ ਖਾਮੇਨੀ ਅਤੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਸਹੁੰ ਖਾਧੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India tells all Indian carriers to avoid airspace of Iran following tension with America