ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ-ਅਮਰੀਕਾ ਵਿਚਕਾਰ ਹੋ ਸਕਦੈ 25 ਹਜ਼ਾਰ ਕਰੋੜ ਰੁਪਏ ਦਾ ਰੱਖਿਆ ਸੌਦਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਭਲਕੇ 24 ਫ਼ਰਵਰੀ ਨੂੰ ਅਹਿਮਦਾਬਾਦ 'ਚ ਸ਼ਾਨਦਾਰ ਸਵਾਗਤ ਤੋਂ ਬਾਅਦ ਆਗਰਾ 'ਚ ਤਾਜ ਮਹਿਲ ਵੇਖਣ ਲਈ ਰਵਾਨਾ ਹੋਣਗੇ, ਪਰ ਉੱਥੇ ਮਹਿਮਾਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਹੋਣਗੇ। ਸਰਕਾਰੀ ਸੂਤਰਾਂ ਅਨੁਸਾਰ ਸ਼ਿਖਰ ਸੰਮੇਲਨ ਦੀ ਬੈਠਕ ਵਿੱਚ ਦੋਵਾਂ ਦੇਸ਼ਾਂ ਵਿਚਕਾਰ 5 ਸਮਝੌਤੇ ਕੀਤੇ ਜਾਣ ਦੀ ਤਿਆਰੀ ਹੋ ਰਹੀ ਹੈ। ਲਗਭਗ 25 ਹਜ਼ਾਰ ਕਰੋੜ ਰੁਪਏ ਦੇ ਰੱਖਿਆ ਸੌਦਿਆਂ 'ਤੇ ਦਸਤਖਤ ਕਰਨ ਦੀ ਵੀ ਸੰਭਾਵਨਾ ਹੈ।
 

ਅਮਰੀਕਾ ਦੇ ਵਾਸ਼ਿੰਗਟਨ 'ਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਇੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਭਾਰਤ ਅਤੇ ਅਮਰੀਕਾ ਵਿਚਕਾਰ ਮਜ਼ਬੂਤ ਅਤੇ ਸਥਾਈ ਸਬੰਧਾਂ ਦਾ ਪ੍ਰਦਰਸ਼ਨ ਕਰਨ ਲਈ ਭਾਰਤ ਜਾ ਰਹੇ ਹਨ। ਇਹ ਸਬੰਧ ਲੋਕਤੰਤਰੀ ਪਰੰਪਰਾ, ਸਾਂਝੀ ਰਣਨੀਤੀ ਤੇ ਆਰਥਿਕ ਰੂਚੀ ਅਤੇ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਵਿਚਕਾਰ ਆਪਸੀ ਸਬੰਧਾਂ ਉੱਤੇ ਅਧਾਰਿਤ ਹਨ। ਅਧਿਕਾਰੀ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਆਰਥਿਕ ਅਤੇ ਊਰਜਾ ਖੇਤਰਾਂ 'ਚ ਸਮਝੌਤੇ ਵਰਗੇ ਮਹੱਤਵਪੂਰਨ ਖੇਤਰਾਂ 'ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਦੋਵਾਂ ਦੇਸ਼ਾਂ ਵਿਚਕਾਰ ਸਾਲ 2018 'ਚ ਆਪਸੀ ਵਪਾਰ 142 ਬਿਲੀਅਨ ਡਾਲਰ ਨੂੰ ਪਾਰ ਕਰ ਗਿਆ ਸੀ। ਇਸ 'ਚ ਹੋਰ ਵਾਧਾ ਹੋਣ ਦੀ ਉਮੀਦ ਹੈ।
 

ਅਧਿਕਾਰਤ ਸੂਤਰਾਂ ਨੇ ਸਨਿੱਚਰਵਾਰ ਨੂੰ ਕਿਹਾ ਕਿ ਅਸੀਂ ਮੀਡੀਆ 'ਚ ਅਜਿਹੀਆਂ ਖਬਰਾਂ ਵੇਖੀਆਂ ਹਨ ਕਿ ਮੋਦੀ ਆਪਣੀ ਆਗਰਾ ਫੇਰੀ ਦੌਰਾਨ ਟਰੰਪ ਦੇ ਨਾਲ ਹੋਣਗੇ, ਪਰ ਅਜਿਹਾ ਨਹੀਂ ਹੈ। ਨਾ ਤਾਂ ਉੱਥੇ ਕੋਈ ਸਰਕਾਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਵੱਡੀ ਭਾਰਤੀ ਸ਼ਖ਼ਸੀਅਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਹਿਮਦਾਬਾਦ 'ਚ ਟਰੰਪ ਦੇ ਨਾਲ ਮੌਜੂਦ ਰਹਿਣਗੇ, ਜਿੱਥੇ ਉਨ੍ਹਾਂ ਲਈ ਜਨਤਕ ਸਵਾਗਤ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਦਿੱਲੀ ਆਉਣ ਤੋਂ ਬਾਅਦ ਉਨ੍ਹਾਂ ਦੇ ਅਧਿਕਾਰਤ ਪ੍ਰੋਗਰਾਮ 25 ਫਰਵਰੀ ਤੋਂ ਸ਼ੁਰੂ ਹੋਣਗੇ।
 

ਘੱਟੋ-ਘੱਟ ਪੰਜ ਸਮਝੌਤੇ 'ਤੇ ਕੀਤੇ ਜਾਣਗੇ ਦਸਤਖਤ :
ਟਰੰਪ ਦੀ ਭਾਰਤ ਫੇਰੀ ਦੌਰਾਨ ਘੱਟੋ-ਘੱਟ ਪੰਜ ਸਮਝੌਤਿਆਂ 'ਤੇ ਦਸਤਖਤ ਕੀਤੇ ਜਾਣ ਦੀ ਤਿਆਰੀ ਹੋ ਰਹੀ ਹੈ। ਪਰ ਇਸ ਫੇਰੀ ਦਾ ਉਦੇਸ਼ ਦੁਵੱਲੇ ਸਮਝੌਤਿਆਂ ਦੀ ਬਜਾਏ ਅਮਰੀਕੀ ਲੀਡਰਸ਼ਿਪ ਦੀ ਭਾਰਤ ਦੀ ਪੁਰਾਣੀ ਸੱਭਿਆਚਾਰਕ ਵਿਭਿੰਨਤਾ ਅਤੇ ਲੋਕਤੰਤਰ ਦੀ ਤਾਕਤ ਦਾ ਪ੍ਰਦਰਸ਼ਨ ਕਰਨਾ ਹੋਵੇਗਾ। ਜਿਸ ਨਾਲ ਦੋਵਾਂ ਦੇਸ਼ਾਂ ਦੀ ਗਲੋਬਲ ਰਣਨੀਤਕ ਭਾਈਵਾਲੀ ਹੋਰ ਮਜ਼ਬੂਤ ਹੋਵੇਗੀ।

 

25 ਹਜ਼ਾਰ ਕਰੋੜ ਰੁਪਏ ਦੇ ਰੱਖਿਆ ਸੌਦਿਆਂ 'ਤੇ ਹਸਤਾਖਰ ਹੋਣ ਦੀ ਸੰਭਾਵਨਾ :
ਸਰਕਾਰੀ ਸੂਤਰਾਂ ਅਨੁਸਾਰ ਸ਼ਿਖਰ ਸੰਮੇਲਨ ਦੀ ਬੈਠਕ ਵਿੱਚ ਦੋਵੇਂ ਦੇਸ਼ਾਂ ਵਿਚਾਲੇ ਪੰਜ ਸਮਝੌਤੇ ਕੀਤੇ ਜਾਣ ਦੀ ਤਿਆਰੀ ਹੋ ਰਹੀ ਹੈ। ਲਗਭਗ 25 ਹਜ਼ਾਰ ਕਰੋੜ ਰੁਪਏ ਦੇ ਰੱਖਿਆ ਸੌਦਿਆਂ 'ਤੇ ਦਸਤਖਤ ਕਰਨ ਦੀ ਵੀ ਸੰਭਾਵਨਾ ਹੈ। ਕੇਂਦਰੀ ਕੈਬਨਿਟ ਦੀ ਰੱਖਿਆ ਕਮੇਟੀ ਨੇ ਹਾਲ ਹੀ ਵਿੱਚ ਨੇਵੀ ਲਈ 24 ਰੋਮੀਓ ਮਲਟੀਮਿਸ਼ਨ ਹੈਲੀਕਾਪਟਰ, ਹਵਾਈ ਸੈਨਾ ਲਈ 6 ਅਪਾਚੇ ਜੰਗੀ ਹੈਲੀਕਾਪਟਰਾਂ ਅਤੇ 6 ਪੀ-8 ਆਈ ਸਮੁੰਦਰੀ ਜਹਾਜ਼ਾਂ ਦੇ ਖਰੀਦਣ ਦੇ ਸੌਦਿਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਦੀ ਸਪਲਾਈ ਸਾਲ 2023-24 ਤੱਕ ਕੀਤੇ ਜਾਣ ਦੀ ਉਮੀਦ ਹੈ। ਇਸ ਤੋਂ ਇਲਾਵਾ ਟਰੰਪ ਮੇਕ ਇਨ ਇੰਡੀਆ ਪ੍ਰੋਗਰਾਮ ਦੇ ਤਹਿਤ ਐਫ-18, ਐਫ-15 ਐਕਸ ਜਾਂ ਐਫ-16 ਦਾ ਨਵਾਂ ਅਤੇ ਵਿਕਸਿਤ ਐਡੀਸ਼ਨ ਐਫ-21 ਸੰਯੁਕਤ ਰੂਪ ਨਾਲ ਬਣਾਉਣ ਦਾ ਪ੍ਰਸਤਾਵ ਵੀ ਪੇਸ਼ ਕਰ ਸਕਦੇ ਹਨ। 

 

ਐਚ1ਬੀ ਵੀਜ਼ਾ ਬਾਰੇ ਵੀ ਹੋ ਸਕਦੀ ਹੈ ਗੱਲਬਾਤ :
ਸੂਤਰਾਂ ਨੇ ਦੱਸਿਆ ਕਿ ਦੋਵਾਂ ਧਿਰਾਂ ਨੇ ਫ਼ੈਸਲਾ ਕੀਤਾ ਹੈ ਕਿ ਇਸ ਸੌਦਾ 'ਚ ਜਲਦਬਾਜ਼ੀ ਨਹੀਂ ਕੀਤੀ ਜਾਵੇਗੀ। ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਪੂਰੇ ਸਮਝੌਤੇ 'ਤੇ ਦਸਤਖਤ ਕੀਤੇ ਜਾਣਗੇ। ਇਸ ਲਈ ਕੋਈ ਤਰੀਕ ਤੈਅ ਨਹੀਂ ਕਰਨਾ ਚਾਹੁੰਦੇ। ਬੈਠਕ 'ਚ ਪ੍ਰਵਾਸੀ ਭਾਰਤੀਆਂ, ਖਾਸ ਕਰਕੇ ਪੇਸ਼ੇਵਰ ਨੌਜਵਾਨਾਂ ਲਈ ਐਚ1ਬੀ ਵੀਜ਼ੇ ਬਾਰੇ ਭਾਰਤ ਦੀਆਂ ਪ੍ਰੇਸ਼ਾਨੀਆਂ, ਅਤਿਵਾਦ ਦਾ ਮੁਕਾਬਲਾ, ਅਫ਼ਗਾਨਿਸਤਾਨ ਦੀ ਸਥਿਤੀ, ਊਰਜਾ ਸੁਰੱਖਿਆ ਆਦਿ 'ਤੇ ਵੀ ਵਿਚਾਰ-ਵਟਾਂਦਰੇ ਦੀ ਉਮੀਦ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India-US have 25 thousand crore defense deal in Donald Trump tour These 5 agreements are possible