ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ: ਭਾਰਤ ਨੇ ਪਾਕਿਸਤਾਨ ਨੂੰ ਖਿਆਲੀ ਸੁਪਨਿਆਂ ਤੋਂ ਜਗਾਇਆ

ਪਾਕਿਸਤਾਨ ਸਥਿਤ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਗੁਆਂਢੀ ਮੁਲਕ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਮਤਲਬ ਇਹ ਨਹੀਂ ਹੈ ਕਿ ਇਸ ਲਾਂਘੇ ਮਗਰੋਂ ਦੋਨਾਂ ਮੁਲਕਾਂ ਵਿਚਾਲੇ ਗੱਲਬਾਤ ਸ਼ੁਰੂ ਹੋ ਜਾਵੇਗੀ। ਸ਼ੁਸ਼ਮਾ ਸਵਰਾਜ ਨੇ ਸਾਫ ਸਾਫ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਇੱਕਠੇ ਨਹੀਂ ਚੱਲ ਸਕਦੇ।

 

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਰਤਾਰਪੁਰ ਕਾਰੀਡੋਰ ਸ਼ੁਰੂ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਕਹਿ ਰਹੀ ਸੀ ਪਰ ਪਾਕਿਸਤਾਨ ਨੇ ਹੁਣ ਜਾ ਕੇ ਸੁਚੱਜੀ ਕਾਰਵਾਈ ਕਰਨ ਦਾ ਹੌਂਸਲਾ ਦਿਖਾਇਆ ਹੈ। ਸੁਸ਼ਮਾ ਸਵਰਾਜ ਨੇ ਇਹ ਬਿਆਨ ਉਦੋਂ ਦਿੱਤਾ ਹੈ ਜਦੋਂ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਸਾਰਕ ਸਿਖਰ ਸੰਮੇਲਨ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜ ਸਕਦਾ ਹੈ। ਸੁਸ਼ਮਾ ਦੇ ਅੱਜ ਆਏ ਇਸ ਬਿਆਨ ਤੋਂ ਇਹ ਸਾਫ ਹੈ ਕਿ ਭਾਰਤ ਇਸ ਤਰ੍ਹਾਂ ਦੇ ਕਿਸੇ ਵੀ ਸੱਦੇ ਨੂੰ ਮੰਨਣ ਦੇ ਹੱਕ ਚ ਨਹੀਂ ਹੈ।

 

 

ਦੂਜੇ ਪਾਸੇ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਪੁਰ ਜਿ਼ਲ੍ਹੇ ਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਨ ਵਾਲੇ ਬਹੁ-ਚਰਚਿਤ ਲਾਂਘੇ ਦਾ ਨੀਂਹ ਪੱਥਰ ਉੱਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਰੱਖ ਰਹੇ ਹਨ। ਪਾਕਿਸਤਾਨ ਸਰਕਾਰ ਮੁਤਾਬਕ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਮਿਲ ਸਕੇਗੀ।

 

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਕਰਤਾਪੁਰ ਲਾਂਘੇ ਦੀ ਉਸਾਰੀ 6 ਮਹੀਨਿਆਂ ਚ ਪੂਰੀ ਹੋਣ ਦੀ ਉਮੀਦ ਹੈ। ਇਹ ਲਾਂਘਾ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਤੋਂ ਪਹਿਲਾਂ ਚੁੱਕਿਆ ਗਿਆ ਹੈ। ਬੁਲਾਰੇ ਮੁਤਾਬਕ ਉਹ ਸਾਰਕ ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਣਗੇ। 

 

 

ਦੱਸਣਯੋਗ ਹੈ ਕਿ ਪਾਕਿਸਤਾਨ ਨੇ ਇਸ ਨੀਂਹ ਪੱਥਰ ਸਮਾਗਮ ਲਈ ਭਾਰਤ ਦੇ 25 ਪੱਤਰਕਾਰਾਂ ਦੇ ਜੱਥੇ ਨੂੰ ਸੱਦਾ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਕਰਤਾਰਪੁਰ ਲਾਂਘੇ ਦੁਆਰਾ ਭਾਰਤ-ਪਾਕਿਸਤਾਨ ਵਿਚਾਲੇ ਰਿਸ਼ਤਿਆਂ ਚ ਨੇੜਤਾ ਆ ਸਕਦੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India woke up Pakistan from the dream at Kartarpur crossing