ਅਗਲੀ ਕਹਾਣੀ

ਭਾਰਤੀ ਫੌਜ ਨੇ ਉਡਾਈ ਪਾਕਿ ਪੋਸਟ, ਗੋਲੀਬੰਦੀ ਦੀ ਉਲੰਘਣਾ 'ਚ ਭਾਰਤੀ ਜਵਾਨ ਸ਼ਹੀਦ 

 

ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦਾ ਭਾਰਤੀ ਫੌਜ ਵੀ ਮੂੰਹਤੋੜ ਜਵਾਬ ਦੇ ਰਹੀ ਹੈ। ਇਸ ਦੌਰਾਨ, ਭਾਰਤੀ ਫੌਜ ਨੇ ਕੰਟਰੋਲ ਰੇਖਾ ਤੋਂ ਪਾਰ ਸਥਿਤ ਇੱਕ ਪਾਕਿਸਤਾਨੀ ਪੋਸਟ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਭਾਰੀ ਗੋਲਾਬਾਰੀ ਕੀਤੀ ਜਾ ਰਹੀ ਹੈ। ਸੈਨਾ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

 

 

 

ਜੰਮੂ ਕਸ਼ਮੀਰ, ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਸ਼ਨੀਵਾਰ ਸਵੇਰ ਤੋਂ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿੱਚ ਭਾਰਤੀ ਸੈਨਾ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। 

 

ਏਐਨਆਈ ਦੀ ਇਕ ਰਿਪੋਰਟ ਅਨੁਸਾਰ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਸ਼ਨੀਵਾਰ ਸਵੇਰੇ ਸਾਢੇ 6 ਵਜੇ ਪਾਕਿਸਤਾਨ ਨੇ ਗੋਲੀਬੰਦੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਵਿੱਚ ਭਾਰਤੀ ਫੌਜ ਦੇ ਲਾਂਸ ਨਾਇਕ ਸੰਦੀਪ ਥਾਪਾ ਸ਼ਹੀਦ ਹੋ ਗਏ। ਪਾਕਿਸਤਾਨ ਵੱਲੋਂ ਫਾਇਰਿੰਗ ਜਾਰੀ ਹੈ ਜਿਸ ਦਾ ਭਾਰਤੀ ਫੌਜ ਲਗਾਤਾਰ ਮੁਕਾਬਲਾ ਕਰ ਰਹੀ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian Army hit Pakistan post in rajouri sector Indian soldier was martyred in ceasefire violation