ਅਗਲੀ ਕਹਾਣੀ

ਭਾਰਤੀ ਫੌਜ ਨੇ ਕੁਪਵਾੜਾ ਜ਼ਿਲ੍ਹੇ 'ਚ 1 ਅੱਤਵਾਦੀ ਮਾਰ ਮੁਕਾਇਆ

ਕਸ਼ਮੀਰ ਦੇ ਸਰਹੱਦੀ ਇਲਾਕੇ ਕੁਪਵਾੜਾ ਜ਼ਿਲ੍ਹੇ 'ਚ ਭਾਰਤੀ ਫੌਜ ਦੇ ਸਰਚ ਅਪਰੇਸ਼ਨ ਦੌਰਾਨ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰ ਮੁਕਾਇਆ। ਆਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੁਪਵਾੜਾ 'ਚ ਹੰਦਵਾੜਾ ਦੇ ਸਾਗੀਪੋਰਾ ਪਿੰਡ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਮਗਰੋਂ ਜੰਮੂ-ਕਸ਼ਮੀਰ ਪੁਲਿਸ ਨੇ ਵਿਸ਼ੇਸ਼ ਮੁਹਿੰਮ ਦਲ, ਕੇਂਦਰੀ ਅਰਧ ਫੌਜੀ ਬਲਾਂ ਅਤੇ ਫ਼ੌਜ ਨੇ ਵੀਰਵਾਰ ਰਾਤ ਇਕ ਖੋਜ ਮੁਹਿੰਮ ਸ਼ੁਰੂ ਕੀਤੀ ਹੈ।

 

 

 

ਜਾਣਕਾਰੀ ਮੁਤਾਬਕ ਭਾਰਤੀ ਫੌਜ ਜਦੋਂ ਪਿੰਡ ਦੇ ਰਸਤੇ ਨੂੰ ਸੀਲ ਕਰ ਰਹੇ ਸੀ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਭਾਰਤੀ ਫੌਜ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ।

 

ਮਾਹਿਰਾਂ ਨੇ ਦੱਸਿਆ ਹੈ ਕਿ ਮ੍ਰਿਤਕ ਅੱਤਵਾਦੀ ਦੀ ਪਹਿਚਾਣ ਨਾਸਿਰ ਤਿਲਾਈ ਦੇ ਤੌਰ 'ਤੇ ਹੋਈ ਹੈ ਅਤੇ ਉਹ ਹਾਲ ਹੀ 'ਚ ਇਕ ਅੱਤਵਾਦੀ ਸੰਗਠਨ 'ਚ ਭਰਤੀ ਹੋਇਆ ਸੀ। ਇਸ ਖੇਤਰ 'ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੇ ਸ਼ੱਕ ਤੋਂ ਬਾਅਦ ਭਾਰਤੀ ਫੌਜ ਦੀ ਖੋਜ ਮੁਹਿੰਮ ਹਾਲੇ ਵੀ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian Army killed a firing terrorist