ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਮਿਕ ਸਪੈਸ਼ਲ ਟਰੇਨਾਂ ਚਲਾਉਣ ਲਈ ਹੁਣ ਸੂਬਿਆਂ ਤੋਂ ਮਨਜੂਰੀ ਲੈਣ ਦੀ ਲੋੜ ਨਹੀਂ : ਰੇਲਵੇ

ਭਾਰਤੀ ਰੇਲਵੇ ਨੇ ਮੰਗਲਵਾਰ ਨੂੰ ਕਿਹਾ ਕਿ ਸ਼ਰਮਿਕ ਸਪੈਸ਼ਲ ਟਰੇਨਾਂ ਚਲਾਉਣ ਲਈ ਉਨ੍ਹਾਂ ਸੂਬਿਆਂ ਦੀ ਸਹਿਮਤੀ ਦੀ ਜ਼ਰੂਰਤ ਨਹੀਂ ਹੋਵੇਗੀ, ਜਿੱਥੇ ਟਰੇਨ ਦੀ ਯਾਤਰਾ ਖ਼ਤਮ ਹੋਵੇਗੀ। ਗ੍ਰਹਿ ਮੰਤਰਾਲੇ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬਿਆਂ 'ਚ ਪਹੁੰਚਾਉਣ ਲਈ ਇਨ੍ਹਾਂ ਟਰੇਨਾਂ ਨੂੰ ਚਲਾਉਣ ਲਈ ਸਟੈਂਡਰਡ ਆਪ੍ਰੇਟਿੰਗ ਪ੍ਰਕਿਰਿਆ (ਐਸਓਪੀ) ਜਾਰੀ ਕੀਤੀ ਹੈ।
 

ਰੇਲਵੇ ਦੇ ਬੁਲਾਰੇ ਰਾਜੇਸ਼ ਵਾਜਪਾਈ ਨੇ ਕਿਹਾ, "ਉਨ੍ਹਾਂ ਸੂਬਿਆਂ ਦੀ ਸਹਿਮਤੀ ਦੀ ਕੋਈ ਜ਼ਰੂਰਤ ਨਹੀਂ ਹੈ, ਜਿੱਥੇ ਸ਼ਰਮਿਕ ਸਪੈਸ਼ਲ ਟਰੇਨਾਂ ਦੀ ਯਾਤਰਾ ਖ਼ਤਮ ਹੋਣੀ ਹੈ।" ਉਨ੍ਹਾਂ ਕਿਹਾ, "ਨਵੇਂ ਐਸਓਪੀ ਤੋਂ ਬਾਅਦ ਹੁਣ ਉਸ ਸੂਬੇ ਦੀ ਸਹਿਮਤੀ ਲੈਣ ਦੀ ਜ਼ਰੂਰਤ ਨਹੀਂ ਹੈ ਜਿੱਥੇ ਰੇਲ ਗੱਡੀ ਦਾ ਸਫ਼ਰ ਖਤਮ ਹੋਣਾ ਹੈ।"
 

ਰੇਲ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਸੀ ਕਿ ਪੱਛਮੀ ਬੰਗਾਲ, ਝਾਰਖੰਡ ਤੇ ਛੱਤੀਸਗੜ੍ਹ ਇਨ੍ਹਾਂ ਰੇਲ ਗੱਡੀਆਂ ਨੂੰ ਮਨਜ਼ੂਰੀ ਦੇਣ ਵਿੱਚ ਪਿੱਛੇ ਹਨ। ਜ਼ਿਕਰਯੋਗ ਹੈ ਕਿ 1 ਮਈ ਤੋਂ ਰੇਲਵੇ ਨੇ 1565 ਸ਼ਰਮਿਕ ਸਪੈਸ਼ਲ ਟਰੇਨਾਂ ਚਲਾਈਆਂ ਹਨ ਅਤੇ 20 ਲੱਖ ਤੋਂ ਵੱਧ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਗ੍ਰਹਿ ਸੂਬਿਆਂ 'ਚ ਭੇਜਿਆ ਹੈ।
 

ਉੱਥੇ ਹੀ ਕੇਂਦਰ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਰੇਲਵੇ ਨਾਲ ਤਾਲਮੇਲ ਕਰਨ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਲਿਆਉਣ ਤੇ ਲਿਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਕਿਹਾ ਹੈ। ਇਹ ਵੀ ਕਿਹਾ ਕਿ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian Railways says No consent from destination states to run special trains for migrant workers