ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਨੂੰ ਕੀਤਾ ਯਾਦ, ਰਾਹੁਲ-ਸੋਨੀਆ ਨੇ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਨੂੰ ਕੀਤਾ ਯਾਦ, ਰਾਹੁਲ-ਸੋਨੀਆ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅੱਜ 101ਵੀਂ ਜਯੰਤੀ ਹੈ। ਉਨ੍ਹਾਂ ਦਾ ਜਨਮ 19 ਨਵੰਬਰ 1917 `ਚ ਉਤਰ ਪ੍ਰਦੇਸ਼ ਦੇ ਇਲਾਹਾਬਾਦ `ਚ ਹੋਇਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਯਾਦ ਕੀਤਾ। ਉਥੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ 101ਵੀਂ ਜਯੰਤੀ ਮੌਕੇ ਸ਼ਰਧਾਂਜਲੀ ਦਿੱਤੀ। ਸਾਰਿਆਂ ਨੇ ਜਯੰਤੀ ਮੌਕੇ ਇੰਦਰਾ ਗਾਂਧੀ ਦੀ ਸਮਾਧੀ ਸ਼ਕਤੀ ਸਥਾਨ `ਤੇ ਜਾ ਕੇ ਉਨ੍ਹਾਂ ਨੂੰ ਫੁੱਲ ਭੇਟ ਕੀਤੇ ਅਤੇ ਦੇਸ਼ ਲਈ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਕੀਤਾ।


ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਇੰਦਰਾ ਗਾਂਧੀ ਨੂੰ ਯਾਦ ਕੀਤਾ। ਉਨ੍ਹਾਂ ਟਵੀਟ `ਤੇ ਲਿਖਿਆ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ। ਇਸ ਤੋਂ ਇਲਾਵਾ ਰਾਜ ਸਭਾ `ਚ ਵਿਰੋਧੀ ਧਿਰ ਦੇ ਆਗੂ ਅਜੈ ਮਾਕਨ ਅਤੇ ਪਾਰਟੀ ਦੇ ਹੋਰ ਆਗੂਆਂ ਤੇ ਵਰਕਰਾਂ ਨੇ ਵੀ ਸ਼ਰਧਾਂਜਲੀ ਦਿੱਤੀ। ਜਿ਼ਕਰਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਇਲਾਹਾਬਾਦ `ਚ ਹੋਇਆ ਸੀ। 31 ਅਕਤੂਬਰ 1984 ਨੂੰ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indira Gandhi 101st Birth Anniversary PM modi rahul gandhi and sonia gandhi tribute to her