ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਾਰਤ-ਪਾਕਿ ਸਹਿਮਤ, 23 ਨੂੰ ਕਰਨਗੇ ਦਸਤਖਤ

ਭਾਰਤ ਨੇ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਇਕ ਸਮਝੌਤੇ 'ਤੇ ਹਸਤਾਖਰ ਕਰਨ ਦੀ ਆਪਣੀ ਪ੍ਰਵਾਨਗੀ ਜ਼ਾਹਰ ਕਰਦਿਆਂ ਪਾਕਿ ਨੂੰ ਸੋਮਵਾਰ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ 20 ਡਾਲਰ ਪ੍ਰਤੀ ਯਾਤਰੀ ਲੈਣ ਦੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ।

 

ਭਾਰਤੀ ਵਿਦੇਸ਼ ਮੰਤਰਾਲੇ ਨੇ ਇਥੇ ਜਾਰੀ ਇਕ ਬਿਆਨ ਚ ਕਿਹਾ, "ਸਰਕਾਰ ਪਾਕਿਸਤਾਨ ਨੂੰ ਲਗਾਤਾਰ ਅਪੀਲ ਕਰ ਰਹੀ ਹੈ ਕਿ ਉਹ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਕੋਈ ਯਾਤਰਾ ਫੀਸ ਨਾ ਲਵੇ।" ਸਰਕਾਰ ਨੇ ਅੱਜ ਪਾਕਿਸਤਾਨ ਨੂੰ ਦੱਸਿਆ ਕਿ ਉਹ 23 ਅਕਤੂਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਸਮਝੌਤੇ ‘ਤੇ ਦਸਤਖਤ ਕਰਨ ਲਈ ਤਿਆਰ ਹੈ।

 

ਪਾਕਿ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੇ ਕਰਤਾਰਪੁਰ ਲਾਂਘੇ ਦੀਆਂ ਤਸਵੀਰਾਂ

 

ਬਿਆਨ 'ਚ ਕਿਹਾ ਗਿਆ ਹੈ ਕਿ ਸਮਝੌਤੇ 'ਤੇ ਦਸਤਖਤ ਕਰਨ ਦੀ ਸਪੱਸ਼ਟ ਪ੍ਰਵਾਨਗੀ ਦੇ ਨਾਲ ਸਰਕਾਰ ਇਕ ਵਾਰ ਫਿਰ ਪਾਕਿਸਤਾਨ ਨੂੰ ਯਾਤਰਾ ਫੀਸ ਵਸੂਲ ਕਰਨ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੀ ਹੈ।

 

ਭਾਰਤ ਨੇ ਕਿਹਾ ਹੈ ਕਿ ਜੇ ਪਾਕਿਸਤਾਨ ਸਹਿਮਤ ਹੁੰਦਾ ਹੈ ਤਾਂ ਉਹ ਕਿਸੇ ਵੀ ਸਮੇਂ ਖਰੜਾ ਸਮਝੌਤੇ ਨੂੰ ਬਦਲਣ ਲਈ ਤਿਆਰ ਹੈ। ਇਹ ਲਾਂਘਾ 12 ਨਵੰਬਰ 2019 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਣਾ ਹੈ। ਹੁਣ ਤੱਕ ਦੇ ਕਾਰਜਕਾਲ ਅਨੁਸਾਰ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੀ ਤਰਫੋਂ ਯਾਤਰੀ ਸਹੂਲਤਾਂ ਦਾ ਉਦਘਾਟਨ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indo-Pak agree to open Kartarpur Sahib corridor