ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਪਹਿਲੇ ਡਾਕਟਰ ਦੀ ਮੌਤ

ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਦੇਸ਼ 'ਚ ਪਹਿਲੇ ਡਾਕਟਰ ਦੀ ਮੌਤ ਹੋ ਗਈ ਹੈ। ਇੰਦੌਰ ਵਾਸੀ ਡਾ. ਸ਼ਤਰੂਘਨ ਪੰਜਵਾਨੀ ਦਾ COVID-19 ਕਾਰਨ ਦੇਹਾਂਤ ਹੋ ਗਿਆ।
 

ਜਾਣਕਾਰੀ ਅਨੁਸਾਰ ਡਾ. ਪੰਜਵਾਨੀ ਨੇ ਵੀਰਵਾਰ ਸਵੇਰੇ 4 ਵਜੇ ਅੰਤਮ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਨਹੀਂ ਕਰ ਰਹੇ ਸਨ। ਅਜਿਹੇ 'ਚ ਇਹ ਖਦਸ਼ਾ ਹੈ ਕਿ ਉਹ ਸ਼ਾਇਦ ਕਿਸੇ ਕੋਰੋਨਾ ਵਾਇਰਸ ਪੀੜਤ ਦੇ ਸੰਪਰਕ 'ਚ ਆਏ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਡਾ. ਪੰਜਵਾਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਉਹ ਇੱਕ ਪ੍ਰਾਈਵੇਟ ਪ੍ਰੈਕਟੀਸ਼ਨਰ ਸਨ।
 

ਡਾ. ਪੰਜਵਾਨੀ ਦਾ ਇਲਾਜ ਪਹਿਲਾਂ ਗੋਕੁਲਦਾਸ 'ਚ ਕੀਤਾ ਗਿਆ। ਫਿਰ ਸੀਐਚਐਲ 'ਚ ਇਲਾਜ ਕੀਤਾ ਗਿਆ ਅਤੇ ਇਸ ਤੋਂ ਬਾਅਦ ਅਰਵਿੰਦੋ ਹਸਪਤਾਲ 'ਚ ਸ਼ਿਫ਼ਟ ਕੀਤਾ ਗਿਆ ਸੀ। ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਡਾ. ਪੰਚਵਾਨੀ ਇੰਦੌਰ ਦੇ ਰੂਪਰਾਮ ਨਗਰ 'ਚ ਰਹਿੰਦੇ ਸਨ।
 

ਦੱਸ ਦੇਈਏ ਕਿ ਮੱਧ ਪ੍ਰਦੇਸ਼ 'ਚ ਹੁਣ ਤਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁਲ ਗਿਣਤੀ 404 ਹੋ ਗਈ ਹੈ। ਇਨ੍ਹਾਂ 'ਚੋਂ 30 ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇੰਦੌਰ 'ਚ 213 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 21 ਦੀ ਮੌਤ ਹੋ ਗਈ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indore doctor who tested coronavirus positive dies today