ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼

ਕੇਂਦਰੀ ਟੀਮ ਵੱਲੋਂ ਹਰ ਪ੍ਰਕਾਰ ਦੀ ਆਰਥਿਕ ਸਹਾਇਤਾ ਦਾ ਭਰੋਸਾ

 

ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। 

 

ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।

ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਨਾਲ ਹੋਏ ਕੁੱਲ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਕਾਰਜਾਂ ਅਤੇ ਆਫਤ ਪ੍ਰਬੰਧਨ ਸਬੰਧੀ ਚੁੱਕੇ ਕਦਮਾਂ ਬਾਰੇ ਜਾਣੂ ਕਰਵਾਇਆ। 

 

ਉਨ੍ਹਾਂ ਹੜ੍ਹਾਂ ਤੋਂ ਬਾਅਦ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਕੰਮਾਂ ਬਾਰੇ ਵੀ ਕੇਂਦਰੀ ਟੀਮ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਕੁੱਲ 1219.23 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। 

 

ਉਨ੍ਹਾਂ ਕਿਹਾ ਕਿ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਨਾਲ ਲੱਗਦੇ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ ਅਤੇ ਤਰਨਤਾਰਨ ਵਿਚ ਵੱਡੇ ਪੱਧਰ ‘ਤੇ ਨੁਕਸਾਨ ਝੱਲਣਾ ਪਿਆ ਹੈ।


ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿ੍ਰਪਾਲ ਸਿੰਘ ਨੇ ਕੇਂਦਰੀ ਟੀਮ ਨੂੰ ਦੱਸਿਆ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਸਰਕਾਰ ਨੇ ਸਾਰਥਕ ਕਦਮ ਚੁੱਕੇ। ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਕੇਂਦਰੀ ਟੀਮ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Inter Ministerial Central Team visits Punjab Makes holistic assessment of damage