ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਨੇ ਲੋਕਾਂ ਲਈ ਖੋਲ੍ਹਿਆ ਖਜ਼ਾਨਾ

ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨਾਂ, ਅਸੰਗਠਿਤ ਖੇਤਰ ਦੇ ਕਿਰਤੀਆਂ, ਨੌਕਰੀਪੇਸ਼ਾ ਲੋਕਾਂ ਲਈ ਆਪਣਾ ਖਜਾਨਾ ਖੋਲ੍ਹਦੇ ਹੋਏ ਅਗਲੇ ਵਿੱਤੀ ਸਾਲ ਦੇ ਆਖਰੀ ਬਜਟ ਵਿਚ ਐਲਾਨਾਂ ਦੀ ਝੜੀ ਲਗਾ ਦਿੱਤੀ ਗਈ।

 

ਵਿੱਤੀ ਮੰਤਰੀ ਪਿਊਸ਼ ਗੋਇਲ ਨੇ ਲੋਕ ਸਭਾ ਵਿਚ ਸ਼ੁੱਕਰਵਾਰ ਨੂੰ ਆਖਰੀ ਬਜਟ ਪੇਸ਼ ਕਰਦੇ ਹੋਏ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਬਣਾਉਣ ਦਾ ਐਲਾਨ ਕੀਤਾ ਜਿਸਦੇ ਤਹਿਤ ਦੋ ਹੈਕਟੇਅਰ ਤੱਕ ਦੀ ਜੋਤ ਵਾਲੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਕਰੋੜ ਰੁਪਏ ਦੀ ਮਦਦ ਦਿੱਤੀ ਜਾਵੇਗੀ।

 

ਵਿੱਤ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ ਪਿਛਲੇ ਇਕ ਦਸੰਬਰ ਤੋਂ ਲਾਗੂ ਮੰਨੀ  ਜਾਵੇਗੀ। ਇਸਦੇ ਤਹਿਤ ਮਦਦ ਦੀ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਡੀਬੀਟੀ ਰਾਹੀਂ ਜਮ੍ਹਾਂ ਕੀਤੀ ਜਾਵੇਗੀ। ਇਸਦਾ ਪੂਰਾ ਖਰਚ ਕੇਂਦਰ ਸਰਕਾਰ ਕਰੇਗੀ। ਇਹ ਰਕਮ ਦੋ–ਦੋ ਹਜ਼ਾਰ ਦੀ ਤਿੰਨ ਬਰਾਬਰ ਕਿਸਤਾਂ ਵਿਚ ਦਿੱਤੀ ਜਾਵੇਗੀ। ਪਹਿਲੀ ਕਿਸਤ ਛੇਤੀ ਕਿਸਾਨਾਂ ਦੇ ਖਾਤੇ ਵਿਚ ਭੇਜ ਦਿੱਤੀ ਜਾਵੇਗੀ।

 

ਇਸ ਨਾਲ ਕਰੀਬ 12 ਕਰੋੜ ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ।  ਇਸ ਨਾਲ ਸਰਕਾਰੀ ਖਜਾਨੇ ਉਤੇ ਸਾਲਾਨਾ ਕਰੀਬ 75 ਹਜ਼ਾਰ ਕਰੋੜ ਰੁਪਏ ਦਾ ਬੋਝ ਆਵੇਗਾ। ਸਾਰੇ ਕਿਸਾਨਾਂ ਨੂੰ ਕਿਸਾਨ ਕ੍ਰੇਡਿਟ ਕਾਰਡ ਦਿੱਤਾ ਜਾਵੇਗਾ। ਗੋਇਲ ਨੇ ਐਲਾਨ ਕੀਤਾ ਕਿ ਪਸ਼ੂ ਪਾਲਣ ਲਈ ਕਿਸਾਨਾਂ ਨੂੰ ਕਰਜ਼ੇ ਉਤੇ ਸਰਕਾਰ 2 ਫੀਸਦੀ ਵਿਆਜ ਮਦਦ ਦੇਵੇਗੀ।

 

ਗੋਇਲ ਨੇ ਕਿਹਾ ਕਿ ਕੁਦਰਤੀ ਆਫਤ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਕਰਜ਼ੇ ਉਤੇ ਵਿਆਜ ਵਿਚ ਦੋ ਫੀਸਦੀ ਛੋਟ ਦਿੱਤੀ ਜਾਵੇਗੀ ਅਤੇ ਸਮੇਂ ਉਤੇ ਕਰਜ਼ੇ ਦਾ ਭੁਗਤਾਨ ਕਰਨ ਵਾਲੇ ਕਿਸਾਨਾਂ ਨੂੰ ਵਿਆਜ ਵਿਚ ਤਿੰਨ ਫੀਸਦੀ ਵਾਧੂ ਛੋਟ ਮਿਲੇਗੀ।

 

ਇਸ ਤਰ੍ਹਾਂ ਕੁਲ ਮਿਲਾਕੇ ਵਿਆਜ਼ ਵਿਚ ਪੰਜ ਫੀਸਦੀ ਤੱਕ ਛੋਟ ਮਿਲੇਗੀ। ਮੱਛੀ ਪਾਲਣ ਨੂੰ ਵਧਾਵਾ ਦੇਣ ਦੇ ਉਦੇਸ਼ ਨਾਲ ਇਸ ਲਈ ਅਲੱਗ ਵਿਭਾਗ ਬਣੇਗਾ। ਰਾਸ਼ਟਰੀ ਗੋਕੁਲ ਮਿਸ਼ਨ ਲਈ ਚਾਲੂ ਸਾਲ ਵਿਚ 750 ਕਰੋੜ ਰੁਪਏ ਦਿੱਤੇ ਜਾਣਗੇ।

 

ਉਨ੍ਹਾਂ ਕਿਹਾ ਕਿ ਦੇਸ਼ ਦੇ ਸਕਲ ਘਰੇਲੂ ਉਤਪਾਦ (ਜੀਡੀਪੀ) ਵਿਚ 50 ਫੀਸਦੀ ਦੀ ਹਿੱਸੇਦਾਰੀ ਕਰਨ ਵਾਲੇ ਗੈਰ ਸੰਗਠਿਤ ਖੇਤਰ ’ਚ ਕੰਮ ਕਰਨ ਵਾਲਿਆਂ ਨੂੰ ਘੱਟੋ ਘੱਟ ਤਿੰਨ ਹਜ਼ਾਰ ਪੈਨਸ਼ਨ ਦਿਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਯ ਲਈ ਕੰਮ ਕਰਨ ਵਾਲਿਆਂ ਨੂੰ ਹੀ ਮਹੀਨੇ 100 ਰੁਪਏ ਦਾ ਨਿਵੇਸ਼ ਕਰਨਾ ਹੋਵੇਗਾ ਅਤੇ ਉਨੀਂ ਹੀ ਰਕਮ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ 60 ਸਾਲ ਦੀ ਆਮਦਨ ਪੂਰਣ ਹੋਣ ਉਤੇ ਉਸ ਕੰਮ ਕਰਨ ਵਾਲਿਆਂ ਨੂੰ ਤਿੰਨ ਹਜ਼ਾਰ ਰੁਪਏ ਦੀ ਪੈਨਸ਼ਨ ਮਿਲੇਗੀ।

 

ਇਸ ਤੋਂ ਇਲਾਵਾ ਕਿਰਤੀਆਂ ਦੀ ਘੱਟ ਘੱਟ ਮਾਸਿਕ ਪੈਨਸ਼ਨ 1000 ਰੁਪਏ ਤੱਕ ਕੀਤੀ ਗਈ ਹੈ। ਉਨ੍ਹਾਂ ਨੌਕਰੀ ਪੇਸ਼ਾ ਲੋਕਾਂ ਨੂੰ ਵੀ ਰਾਹਤ ਦਿੰਦੇ ਹੋਏ ਗ੍ਰੇਚਊਟੀ ਦੀ ਸੀਮਾ ਨੂੰ 10 ਲੱਖ ਰੁਪਏ ਤੋਂ ਵਧਾਕੇ 30 ਲੱਖ ਰੁਪਏ ਕਰਨ ਦਾ ਐਲਾਨ ਕੀਤਾ।

 

ਵਿੱਤ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਆਸ਼ਾ ਵਰਕਰਾਂ ਦਾ ਮਾਣ ਭੱਤਾ 50 ਫੀਸਦੀ ਵਧਾਇਆ ਗਿਆ ਹੈ। ਉਥੇ ਮਨਰੇਗਾ ਲਈ 2019–20 ਵਿਚ 60 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਲਈ 2019–20 ਦੇ ਬਜਟ ਵਿਚ 19,000 ਕਰੋੜ ਰੁਪਏ ਰੱਖੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:interim budget 2019 modi Govt announces mega pension scheme for unorganised sector