ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ’ਚ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ’ਚ ਭਰਵਾਂ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

 

ਬੀਤੀ ਰਾਤ ਨਗਰ ਕੀਰਤਨ ਇਥੇ ਪਹੁੰਚਾ। ਅੱਜ ਨਗਰ ਜਮਸ਼ੇਦਪੁਰ ਵਿਖੇ ਹੀ ਸ਼ਹਿਰ ਅੰਦਰ ਸਜਾਇਆ ਗਿਆ, ਜਿਥੇ ਸੰਗਤਾਂ ਵੱਲੋਂ ਭਰਵੀਂ ਹਾਜ਼ਰੀ ਨਾਲ ਥਾਂ-ਥਾਂਤੇ ਸਵਾਗਤ ਕੀਤਾ ਗਿਆ। ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ।

 

ਇਥੇ ਨਗਰ ਕੀਰਤਨ ਨਾਲ ਸਾਰੇ ਸ਼ਹਿਰ ਵਿਚ ਅਲੌਕਿਕ ਮਾਹੌਲ ਦੇਖਣ ਯੋਗ ਸੀ। ਸ਼ਹਿਰ ਵਿਚ ਸੰਗਤ ਨੇ ਸਵਾਗਤੀ ਗੇਟ, ਬੈਨਰ ਅਤੇ ਸਵਾਗਤੀ ਲੜੀਆਂ ਲਗਾ ਕੇ ਆਪਣੀ ਸ਼ਰਧਾ ਪ੍ਰਗਟਾਈ। ਇਸੇ ਦੌਰਾਨ ਸੰਗਤ ਵੱਲੋਂ ਥਾਂ-ਥਾਂਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਵੀ ਸੇਵਾ ਕੀਤੀ।

 

ਨਗਰ ਕੀਰਤਨ ਦੇ ਆਰੰਭ ਹੋਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: International Nagar Kirtan Welcome in Jamshedpur