ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA : ਲਖਨਊ ਹਿੰਸਾ 'ਚ 55 ਲੋਕ ਗ੍ਰਿਫਤਾਰ, ਇੰਟਰਨੈੱਟ ਸੇਵਾ ਬੰਦ

ਨਾਗਰਿਕਤਾ (ਸੋਧ) ਕਾਨੂੰਨ ਦੇ ਵਿਰੁੱਧ ਜਿਸ ਤਰ੍ਹਾਂ ਅੱਜ ਲਖਨਊ 'ਚ ਵੱਡੇ ਪੱਧਰ 'ਤੇ ਰੋਸ ਪ੍ਰਦਰਸਨ ਹੋਇਆ, ਉਸ ਤੋਂ ਬਾਅਦ ਹੁਣ ਹਾਲਾਤ ਕਾਬੂ 'ਚ ਹਨ। ਸੂਬੇ ਦੇ ਡੀਜੀਪੀ ਓ.ਪੀ. ਸਿੰਘ ਨੇ ਕਿਹਾ ਕਿ ਸ਼ਹਿਰ 'ਚ ਹਾਲਾਤ ਹੁਣ ਕਾਬੂ 'ਚ ਹਨ। ਕੁੱਝ ਥਾਵਾਂ 'ਤੇ ਹਿੰਸਕ ਘਟਨਾਵਾਂ ਹੋਈਆਂ ਹਨ। ਇਸ ਸਬੰਧ 'ਚ 55 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕਈ ਸ਼ਹਿਰਾਂ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਗਾਜਿਆਬਾਦ, ਬਰੇਲੀ ਅਤੇ ਮੇਰਠ 'ਚ ਇੰਟਰਨੈੱਟ ਸੇਵਾ ਬੰਦ ਕਰਨ ਦੇ ਆਦੇਸ਼ ਜਾਰੀ ਹੋਏ ਹਨ।
 

ਗਾਜਿਆਬਾਦ 'ਚ ਵੀਰਵਾਰ ਰਾਤ 10 ਵਜੇ ਤੋਂ ਸ਼ੁੱਕਰਵਾਰ ਰਾਤ 10 ਵਜੇ ਤੱਕ ਇੰਟਰਨੈੱਟ ਸੇਵਾ 'ਤੇ ਰੋਕ ਰਹੇਗੀ। ਬਰੇਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ ਵੀਰਵਾਰ ਰਾਤ 11 ਵਜੇ ਤੋਂ 36 ਘੰਟੇ ਲਈ ਬਰੇਲੀ 'ਚ ਇੰਟਰਨੈੱਟ ਸੇਵਾ ਬੰਦ ਰਹੇਗੀ। ਉੱਥੇ ਹੀ ਸਹਾਰਨਪੁਰ, ਸੰਭਲ, ਅਲੀਗੜ੍ਹ 'ਚ ਪਹਿਲਾਂ ਤੋਂ ਹੀ ਇੰਟਰਨੈੱਟ ਸੇਵਾ 'ਤੇ ਰੋਕ ਲੱਗੀ ਹੋਈ ਹੈ।
 

ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਵੀਰਵਾਰ ਨੂੰ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋਏ, ਜਦਕਿ ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਹਿੰਸਾ ਤੇ ਅੱਗਜਨੀ ਵੇਖਣ ਨੂੰ ਮਿਲੀ। ਦਿੱਲੀ ਮੈਟਰੋ ਦੇ 16 ਸਟੇਸ਼ਨ ਬੰਦ ਕਰ ਦਿੱਤੇ ਗਏ ਸਨ। ਕੁਝ ਇਲਾਕਿਆਂ ’ਚ ਮੋਬਾਇਲ ਫ਼ੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਵਿਰੋਧ ਪ੍ਰਦਰਸ਼ਨਾਂ ਕਾਰਨ ਮੈਟਰੋ ਤੋਂ ਇਲਾਵਾ ਰਾਜਧਾਨੀ ਖੇਤਰ ਦੇ ਸੜਕੀ ਰਸਤੇ ਬੁਰੀ ਤਰ੍ਹਾਂ ਪ੍ਰਭਾਵਿਤ ਰਹੇ।
 

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਮੇਤ ਸੂਬੇ ਦੇ ਕਈ ਹੋਰ ਸ਼ਹਿਰਾਂ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ, ਅੱਗਜਨੀ ਅਤੇ ਭੰਨਤੋੜ ਵੀ ਕੀਤੀ। ਲਖਨਊ 'ਚ ਪ੍ਰਦਰਸ਼ਨਕਾਰੀਆਂ ਨੇ 20 ਮੋਟਰਸਾਈਕਲਾਂ, 10 ਕਾਰਾਂ, 3 ਬੱਸਾਂ ਅਤੇ ਮੀਡੀਆ ਦੀ 4 ਓ.ਬੀ. ਵੈਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਵੀ ਕੀਤਾ। ਹਿੰਸਕ ਪ੍ਰਦਰਸ਼ਨ ਦੌਰਾਨ ਜ਼ਖਮੀ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ, ਜਦਕਿ ਇਸ ਹਿੰਸਾ 'ਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Internet shutdown in up s ghaziabad bareilly saharanpur and many other cities due to caa protest 2019