ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ਦਾ ਵਿੱਤੀ ਘਾਟਾ ਘਟਾਉਣ ਲਈ ਬੁਨਿਆਦੀ ਢਾਂਚੇ ’ਚ ਨਿਵੇਸ਼ ਵਧਾ ਰਹੇ ਹਾਂ : ਨਿਰਮਲਾ ਸੀਤਾਰਮਨ

ਦੇਸ਼ ਦਾ ਵਿੱਤੀ ਘਾਟਾ ਘਟਾਉਣ ਲਈ ਬੁਨਿਆਦੀ ਢਾਂਚੇ ’ਚ ਨਿਵੇਸ਼ ਵਧਾ ਰਹੇ ਹਾਂ : ਨਿਰਮਲਾ ਸੀਤਾਰਮਨ

ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਜੀਐੱਸਟੀ ਕੁਲੈਕਸ਼ਨਜ਼ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਅਜਿਹੇ ਦੋਸ਼ ਵਿੱਚ ਕੋਈ ਦਮ ਨਹੀਂ ਹੈ ਕਿ ਸਰਕਾਰ ਨੇ ਮੱਧ–ਵਰਗ ਦਾ ਕੋਈ ਖਿ਼ਆਲ ਨਹੀਂ ਰੱਖਿਆ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਦੂਜੀ ਐੱਨਡੀਏ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਕੀਤੀ।

 

 

ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ’ਚ ਵੀ ਕੋਈ ਦਮ ਨਹੀਂ ਹੈ ਕਿ ਸਰਕਾਰ ਸੰਪਤੀ ਟੈਕਸ ਜਾਂ ਵਿਰਾਸਤ ਟੈਕਸ ਲਾਉਣ ਬਾਰੇ ਵਿਚਾਰ ਕਰ ਰਹੀ ਹੈ।

 

 

ਸੁਆਲਾਂ ਦੇ ਜੁਆਬ ਦਿੰਦਿਆਂ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਸੀਤਾਰਮਨ ਨੇ ਕਿਹਾ ਕਿ ਹੁਣ ਦੇਸ਼ ਦੇ ਅਰਥਚਾਰੇ ਨੂੰ 50 ਖਰਬ ਡਾਲਰ ਤੱਕ ਪਹੁੰਚਾਉਣ ਲਈ ਸਰਕਾਰ ਹਰ ਤਰ੍ਹਾਂ ਦੇ ਉੱਦਮ ਕਰ ਰਹੀ ਹੈ।

 

 

ਉਨ੍ਹਾਂ ਕਿਹਾ ਕਿ ਹੁਣ ਨਿਵੇਸ਼ ਨੂੰ ਦੇਸ਼ ਵਿੱਚ ਖਿੱਚਿਆ ਜਾ ਰਿਹਾ ਹੈ ਤੇ ਦੇਸ਼ ਦੇ ਅਰਥਚਾਰੇ ਨੂੰ ਖੋਲ੍ਹਿਆ ਜਾ ਰਿਹਾ ਹੈ। ਭਾਰਤੀ ਖਪਤਕਾਰ ਤੇ ਉਦਯੋਗਿਕ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਹੁਣ ਬੁਨਿਆਦੀ ਢਾਂਚੇ ਉੱਤੇ ਸਭ ਤੋਂ ਵੱਧ ਖ਼ਰਚ ਕਰ ਰਹੀ ਹੈ। ਦੇਸ਼ ਨੂੰ ਵਿੱਤੀ ਘਾਟੇ ਵਿੱਚੋਂ ਕੱਢਣ ਲਈ ਅਜਿਹਾ ਕਰਨਾ ਜ਼ਰੂਰੀ ਹੈ।

 

 

ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੂਜੇ ਦੇਸ਼ ਹੁਣ ਭਾਰਤ ਬਾਰੇ ਬਹੁਤ ਹਾਂ–ਪੱਖੀ ਸੋਚਦੇ ਹਨ ਤੇ ਉਨ੍ਹਾਂ ਦੀਆਂ ਕੰਪਨੀਆਂ ਸੱਚਮੁਚ ਭਾਰਤ ਆ ਕੇ ਕਾਰੋਬਾਰ ਕਰਨਾ ਚਾਹੁੰਦੀਆਂ ਹਨ ਕਿਉਂਕਿ ਭਾਰਤੀ ਅਰਥ–ਵਿਵਸਥਾ ਬਹੁਤ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Investment in infrastructure is being raised to minimize fiscal deficit says Nirmala Sitharaman