ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INX ਮੀਡੀਆ ਕੇਸ: ਚਿਦੰਬਰਮ ਦੀ ਨਿਆਂਇਕ ਹਿਰਾਸਤ 'ਚ 3 ਅਕਤੂਬਰ ਤੱਕ ਵਾਧਾ

ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਅਦਾਲਤ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਚਿਦੰਬਰਮ ਦੀ ਨਿਆਂਇਕ ਹਿਰਾਸਤ ਵਿੱਚ 3 ਅਕਤੂਬਰ ਤੱਕ ਦਾ ਵਾਧਾ ਕਰ ਦਿੱਤਾ ਹੈ। ਦੱਸ ਦੇਈਏ ਕਿ ਸੀਬੀਆਈ ਨੇ ਅਦਾਲਤ ਨੂੰ ਚਿਦੰਬਰਮ ਦੀ ਨਿਆਂਇਕ ਹਿਰਾਸਤ ਦੀ ਮਿਆਦ ਵਧਾਉਣ ਲਈ ਬੇਨਤੀ ਕੀਤੀ ਸੀ।

 

14 ਦਿਨ ਵੀ ਹਿਰਾਸਤ ਮਿਆਦ ਸਮਾਪਤ ਹੋਣ ਤੋਂ ਬਾਅਦ ਚਿਦੰਬਰਮ ਨੂੰ ਵੀਰਵਾਰ ਨੂੰ ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।


ਚਿਦੰਬਰਮ ਦੀ ਪੈਰਵੀ ਕਰਦੇ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਨਿਆਂਇਕ ਹਿਰਾਸਤ ਵਧਾਉਣ ਦੀ ਸੀਬੀਆਈ ਦੀ ਬੇਨਤੀ ਦਾ ਵਿਰੋਧ ਕੀਤਾ।

 

 

ਸਿੱਬਲ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਰਹਿੰਦੇ ਹੋਏ ਉਸ ਦੇ ਮੁਵੱਕਿਲ ਨੂੰ ਸਮੇਂ ਸਮੇਂ ਸਿਰ ਡਾਕਟਰੀ ਜਾਂਚ ਅਤੇ ਢੁਕਵੀਂ ਖ਼ੁਰਾਕ ਮੁਹੱਈਆ ਕਰਵਾਈ ਜਾਵੇ।


ਉਨ੍ਹਾਂ ਕਿਹਾ ਕਿ 73 ਸਾਲਾ ਚਿਦੰਬਰਮ ਨੂੰ ਬਹੁਤ ਸਾਰੀਆਂ ਬਿਮਾਰੀਆਂ ਹਨ ਅਤੇ ਹਿਰਾਸਤ ਵਿੱਚ ਰਹਿੰਦੇ ਹੋਏ ਉਨ੍ਹਾਂ ਦਾ ਭਾਰ ਘੱਟ ਹੋਇਆ ਹੈ। ਕਾਂਗਰਸੀ ਨੇਤਾ 5 ਸਤੰਬਰ ਤੋਂ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:inx media case cbi gave petition to increase judicial custody of chidambaram