ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INX ਮੀਡੀਆ ਕੇਸ: ਚਿਦੰਬਰਮ ਦੀ ਪਟੀਸ਼ਨ 'ਤੇ 5 ਸਤੰਬਰ ਨੂੰ ਫ਼ੈਸਲਾ ਸੁਣਾਏਗਾ SC, ਗ੍ਰਿਫਤਾਰੀ ਤੋਂ ਵੀ ਮਿਲੀ ਰਾਹਤ

 

ਆਈਐਨਐਕਸ ਮੀਡੀਆ ਕੇਸ ਵਿੱਚ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਈਡੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਗਏ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 5 ਸਤੰਬਰ ਤੱਕ ਈਡੀ ਦੀ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਹੈ। ਉਥੇ, ਪੰਜ ਸਤੰਬਰ ਨੂੰ ਹੀ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਫੈਸਲਾ ਸੁਣਾਏਗਾ।

 

 

 

 

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਣਵਾਈ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਈਡੀ ਦੀ ਗ੍ਰਿਫਤਾਰੀ ਤੋਂ ਵੀਰਵਾਰ ਤੱਕ ਅੰਤਰਿਮ ਰਾਹਤ ਦਿੱਤੀ ਗਈ ਸੀ। ਆਈ ਐਨ ਐਕਸ ਮੀਡੀਆ ਕੇਸ ਵਿੱਚ ਚਿਦੰਬਰਮ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਹਿਰਾਸਤ ਵਿੱਚ ਹੈ। ਸੀਬੀਆਈ ਨੇ ਪਿਛਲੇ ਹਫ਼ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

 

 

ਪੀ. ਚਿਦੰਬਰਮ ਇਸ ਸਮੇਂ ਸੀਬੀਆਈ ਦੀ ਹਿਰਾਸਤ ਵਿੱਚ ਹਨ। ਸਾਬਕਾ ਕੇਂਦਰੀ ਵਿੱਤ ਮੰਤਰੀ ਨੇ ਈਡੀ ਵੱਲੋਂ ਜਾਂਚ ਕੀਤੇ ਜਾ ਰਹੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਤ ਕੀਤੇ ਜਾਣ ਵਿਰੁਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈਣ ਦੀ ਪਟੀਸ਼ਨ ਵੀ ਦਿੱਤੀ ਹੈ।

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:INX Media case Supreme Court to give verdict on Chidambaram petition on September 5 relief from arrest