ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਨਿਆਂਇਕ ਹਿਰਾਸਤ ਵਿੱਚ 17 ਅਕਤੂਬਰ ਤੱਕ ਵਾਧਾ ਕਰ ਕੀਤਾ।
ਸੀਬੀਆਈ ਵੱਲੋਂ ਚਿਦੰਬਰਮ ਦੀ ਨਿਆਇਕ ਹਿਰਾਸਤ ਵਧਾਉਣ ਦੀ ਬੇਨਤੀ ਕਰਨ ਤੋਂ ਬਾਅਦ ਵਿਸ਼ੇਸ਼ ਸੀਬੀਆਈ ਅਜੈ ਕੁਮਾਰ ਕੁਹਾਰ ਨੇ ਉਨ੍ਹਾਂ ਨੂੰ 17 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਚਿਦੰਬਰਮ (74) ਨੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ੍ਹ ਵਿੱਚ ਘਰੇਲੂ ਖਾਣਾ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ।
Delhi's Rouse Avenue Court allows home cooked food for Congress leader P Chidambaram one time in a day, during his judicial custody. (File pic) pic.twitter.com/kjsjX1Y09J
— ANI (@ANI) October 3, 2019
INX media matter: Judicial custody of P. Chidambaram extended till October 17 in CBI case by a Delhi court. pic.twitter.com/05NXwvz6Sn
— ANI (@ANI) October 3, 2019
ਸੀਬੀਆਈ ਨੇ ਚਿਦੰਬਰਮ ਨੂੰ 21 ਅਗਸਤ ਨੂੰ ਜੋਰ ਬਾਗ਼ ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਚਿਦੰਬਰਮ ਦੇ 2007 ਵਿੱਚ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਵਿਦੇਸ਼ੀ ਨਿਵੇਸ਼ ਪ੍ਰੋਤਸਾਹਨ ਬੋਰਡ ਵੱਲੋਂ ਆਈਐਨਐਕਸ ਮੀਡੀਆ ਗਰੁੱਪ ਨੂੰ 305 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦੇਣ ਵਿੱਚ ਕਥਿਤ ਬੇਨਿਯਮੀਆਂ ਦੇ ਬਾਰੇ ਵਿੱਚ 15 ਮਈ, 2017 ਨੂੰ ਇੱਕ ਐਫ਼ਆਈਆਰ ਦਰਜ ਕੀਤੀ ਸੀ।
ਦੱਸਣਯੋਗ ਹੈ ਕਿ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਵੀ ਜ਼ਮਾਨਤ ਲਈ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਜਸਟਿਸ ਐਨ ਵੀ ਰਮਨਾ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਅੱਗੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਇਸ ਮਾਮਲੇ ਦਾ ਹਵਾਲਾ ਦਿੱਤਾ ਅਤੇ ਜਲਦੀ ਹੀ ਸੂਚੀਬੱਧ ਕਰਨ ਦੀ ਅਪੀਲ ਕੀਤੀ। ਬੈਂਚ ਨੇ ਕਿਹਾ ਕਿ ਚਿਦੰਬਰਮ ਦੀ ਪਟੀਸ਼ਨ ਸੂਚੀਬੱਧ ਕਰਨ ਦੇ ਫ਼ੈਸਲੇ ਲਈ ਪਟੀਸ਼ਨ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਭੇਜੀ ਜਾਵੇਗੀ।