ਆਈ ਐਨ ਐਕਸ ਮੀਡੀਆ ਕੇਸ ਵਿੱਚ ਗ੍ਰਿਫ਼ਤਾਰੀ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਬਾਅਦ ਹੁਣ ਸੀਬੀਆਈ ਨੇ ਵੀ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਵਿਰੁਧ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੀ ਚਿਦੰਬਰਮ ਨੂੰ ਹਿਰਾਸਤ ਵਿੱਚ ਲੈਣ ਲਈ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਸੀਬੀਆਈ ਪਹਿਲਾਂ ਹੀ ਇਹ ਨੋਟਿਸ ਜਾਰੀ ਕਰ ਚੁੱਕੀ ਹੈ। ਇਥੇ, ਪੀ ਚਿਦੰਬਰਮ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਦੀ ਮਿਤੀ ਤੈਅ ਕੀਤੀ ਹੈ।
ਸੀਬੀਆਈ ਵੱਲੋਂ ਜਾਰੀ ਲੁੱਕ ਆਊਟ ਨੋਟਿਸ ਅਨੁਸਾਰ, ਚਿਦੰਬਰਮ ਦੇ ਦੇਸ਼ ਛੱਡਣ 'ਤੇ ਪਾਬੰਦੀ ਲਗਾਈ ਗਈ ਹੈ। ਏਜੰਸੀ ਨੇ ਏਅਰਪੋਰਟ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਹੈ।
ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ, ਚਿਦੰਬਰਮ ਨੇ ਸੁਪਰੀਮ ਕੋਰਟ ਵਿੱਚ ਅਗਾਊਂ ਪਟੀਸ਼ਨ ਦਾਖ਼ਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।