ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੀ ਹੁਣ ਬਦਲਣ ਲੱਗ ਪਏ ਨੇ ਸ਼ਤਰੂਘਨ ਸਿਨਹਾ ਦੇ ਸੁਰ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸ਼ਤਰੂਘਨ ਸਿਨਹਾ ਦੀ ਪੁਰਾਣੀ ਤਸਵੀਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਸਦਾ ਆਲੋਚਨਾ ਕਰਨ ਵਾਲੇ ਭਾਰਤੀ ਜਨਤਾ ਪਾਰਟੀ ਤੋਂ ਬਗ਼ਾਵਤ ਕਰ ਕੇ ਕਾਂਗਰਸ ’ਚ ਸ਼ਾਮਲ ਹੋਏ ਫ਼ਿਲਮ ਅਦਾਕਾਰ ਸ਼ਤਰੂਘਨ ਸਿਨਹਾ ਦੇ ਸੁਰ ਹੁਣ ਕੁਝ ਬਦਲੇ ਜਾਪਦੇ ਹਨ। ਸ਼ਤਰੂਘਨ ਸਿਨਹਾ ਨੇ ਹੁਣ ਘੱਟ ਗਿਣਤੀਆਂ ਦੇ ਪੰਜ ਕਰੋੜ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦੀ ਯੋਜਨਾ ਲਈ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕੀਤੀ ਹੈ।

 

 

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਭਾਜਪਾ ਦੇ ਸਾਬਕਾ ਆਗੂ ਨੇ ਇਸ ਯੋਜਨਾ ਲਈ ਪ੍ਰਧਾਨ ਮੰਤਰੀ ਨੂੰ ਵਧਾਈਆਂ ਵੀ ਦਿੱਤੀਆਂ ਹਨ ਤੇ ਕਿਹਾ ਹੈ ਕਿ ਇਹ ਅਸਲ ਵਿੱਚ ਇੱਕ ਵਧੀਆ ਸ਼ੁਰੂਆਤ ਹੈ।

 

 

ਸ਼ਤਰੂਘਨ ਸਿਨਹਾ ਨੇ ਪਟਨਾ ਸਾਹਿਬ ਸੰਸਦੀ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸੀਟ ਉੱਤੇ ਉਨ੍ਹਾਂ ਦਾ ਮੁਕਾਬਲਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨਾਲ ਸੀ।

 

 

ਬੁੱਧਵਾਰ ਨੂੰ ਆਪਣੇ ਟਵੀਟ ਵਿੱਚ ਸ਼ਤਰੂਘਨ ਸਿਨਹਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Is the tone of Shatrughan Sinha changing