ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੰਬਈ ਮੁੜ ਅੱਤਵਾਦੀਆਂ ਦੇ ਨਿਸ਼ਾਨੇ 'ਤੇ, ਜੈਸ਼ ਕਰ ਸਕਦੈ ਅਤਿਵਾਦੀ ਹਮਲਾ


ਇਕ ਵਾਰ ਫਿਰ ਮੁੰਬਈ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ। ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਸੁਰੱਖਿਆ ਬਲਾਂ ਦੇ ਨਾਲ-ਨਾਲ ਮੁੰਬਈ ਵਰਗੇ ਸ਼ਹਿਰਾਂ ਵਿੱਚ ਵੀ ਅੱਤਵਾਦੀ ਹਮਲਾ ਕਰਨ ਦੀ ਭਾਲ ਵਿੱਚ ਹੈ। ਖੁਫੀਆ ਏਜੰਸੀਆਂ ਨੇ ਇਹ ਜਾਣਕਾਰੀ ਸਰਕਾਰ ਨੂੰ ਦਿੱਤੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਵਿੱਚ ਆਰਟੀਕਲ 370 ਦੇ ਵਾਪਸ ਲੈਣ ਤੋਂ ਬਾਅਦ, ਪਾਕਿਸਤਾਨ ਆਧਾਰਤ ਅੱਤਵਾਦੀ ਸੰਗਠਨ ਭਾਰਤ ਵਿਰੁੱਧ ਅੱਤਵਾਦੀ ਹਮਲਾ ਕਰਨ ਦੀ ਸਾਜਿਸ਼ ਰਚ ਰਹੇ ਹਨ ਜਿਸ ਦਾ ਨਿਸ਼ਾਨਾ ਆਰਥਿਕ ਰਾਜਧਾਨੀ ਨੂੰ ਤਬਾਹ ਕਰਨਾ ਹੋ ਸਕਦਾ ਹੈ।
 

ਦੱਸਣਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਜੰਮੂ-ਕਸ਼ਮੀਰ ਤੋਂ ਆਰਟੀਕਲ 370 ਵਾਪਸ ਲੈਣ ਨਾਲ ਭਾਰਤ ਵਿੱਚ ਪੁਲਵਾਮਾ ਵਰਗੇ ਅੱਤਵਾਦੀ ਘਟਨਾਵਾਂ ਹੋ ਸਕਦੀਆਂ ਹਨ। 

 

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਖੋਹ ਲਿਆ ਗਿਆ ਹੈ ਅਤੇ ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਪਾਸ ਕਰਕੇ ਸਰਕਾਰ ਨੇ ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਹੈ। ਇਸ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਵੱਧ ਗਿਆ ਹੈ।
 

ਇਮਰਾਨ ਖ਼ਾਨ ਦਾ ਇਹ ਜਿਹਾ ਬਿਆਨ ਹੈ, ਜਿਸ ਨੂੰ ਪਾਕਿਸਤਾਨ ਵੱਲੋਂ ਅੱਤਵਾਦੀ ਸਮੂਹਾਂ ਨੂੰ ਆਪਣਾ ਸਮਰੱਥਨ ਦੇਣ ਦੀ ਕੋਸ਼ਿਸ਼ ਕਰਨ ਦੇ ਸੰਕੇਤ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਨੂੰ ਅਸਥਿਰ ਕਰਨ ਅਤੇ ਘਾਟੀ ਵਿੱਚ ਅਸ਼ਾਂਤੀ ਫੈਲਾਉਣ ਦੇ ਪਾਕਿਸਤਾਨ ਅੱਤਵਾਦੀ ਸਮੂਹਾਂ ਨੂੰ ਉਤਸ਼ਾਹਤ ਕਰ ਸਕਦਾ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jaish e Mohammed could target Mumbai says Indian intelligence