ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਪੁਲਿਸ ਖ਼ਿਲਾਫ਼ FIR ਲਈ ਅਦਾਲਤ ਜਾਵੇਗੀ ਜਾਮੀਆ ਮਿਲੀਆ ਯੂਨੀਵਰਸਿਟੀ

ਦਿੱਲੀ ਪੁਲਿਸ ਖਿਲਾਫ ਐਫਆਈਆਰ ਦਰਜ ਕਰਨ ਲਈ ਜਾਮੀਆ ਮਿਲੀਆ ਯੂਨੀਵਰਸਿਟੀ ਅਦਾਲਤ ਪਹੁੰਚ ਕਰੇਗੀਇਹ ਫੈਸਲਾ ਜਾਮੀਆ ਦੀ ਕਾਰਜਕਾਰੀ ਕੌਂਸਲ (.ਸੀ.) ਦੀ ਇੱਕ ਮੀਟਿੰਗ ਵਿੱਚ ਲਿਆ ਗਿਆਐਫਆਈਆਰ ਦਰਜ ਕਰਨ ਲਈ ਯੂਨੀਵਰਸਿਟੀ ਛੇਤੀ ਹੀ ਸੀਆਰਪੀਸੀ ਦੀ ਧਾਰਾ 156 (3) ਦੇ ਤਹਿਤ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰੇਗੀ

 

ਕਾਰਜਕਾਰੀ ਕੌਂਸਲ ਦੀ ਬੈਠਕ ਇਹ ਫੈਸਲਾ ਲਿਆ ਗਿਆ ਕਿ ਸਾਰੇ ਡੀਨਜ਼ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾਮੀਟਿੰਗ ਤੋਂ ਬਾਅਦ ਦੱਸਿਆ ਗਿਆ ਕਿ ਕੈਂਪਸ ਦੇ ਅੰਦਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਗਏ ਹਨਲੋੜ ਪੈਣ 'ਤੇ ਅਗਲੇਰੇ ਕਦਮ ਚੁੱਕੇ ਜਾਣਗੇ

 

ਇਸ ਤੋਂ ਪਹਿਲਾਂ ਜਾਮੀਆ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਸੋਮਵਾਰ ਨੂੰ ਉਪ ਕੁਲਪਤੀ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀਵਿਦਿਆਰਥੀਆਂ ਨੇ ਵਾਈਸ ਚਾਂਸਲਰ ਨਜਮਾ ਅਖਤਰ ਨੂੰ ਪੁੱਛਿਆ ਸੀ ਕਿ ਜਾਮੀਆ ਕੈਂਪਸ ਦੇ ਅੰਦਰ ਵਿਦਿਆਰਥੀਆਂ ਨੂੰ ਸੁਰੱਖਿਆ ਦੀ ਗਰੰਟੀ ਦੇਣ ਦੀ ਕਿਸ ਦੀ ਜ਼ਿੰਮੇਵਾਰੀ ਹੈ

 

ਵਿਦਿਆਰਥੀਆਂ ਨੇ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਨਾ ਤਾਂ ਕਲਾਸਾਂ ਲਗਾਈਆਂ ਜਾ ਸਕਦੀਆਂ ਹਨ ਤੇ ਨਾ ਹੀ ਪ੍ਰੀਖਿਆਵਾਂਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਪ੍ਰੀਖਿਆਵਾਂ ਲੈਣਾ ਚਾਹੁੰਦਾ ਹੈ ਤਾਂ ਪਹਿਲਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਏ

 

ਵਿਦਿਆਰਥੀਆਂ ਨੇ ਮੰਗ ਕੀਤੀ ਕਿ ਦਿੱਲੀ ਪੁਲਿਸ ਖ਼ਿਲਾਫ਼ ਐਫਆਈਆਰ ਹੋਣੀ ਚਾਹੀਦੀ ਹੈ ਅਤੇ ਤਦ ਹੀ ਇਮਤਿਹਾਨ ਕਰਵਾਏ ਜਾਣੇ ਚਾਹੀਦੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jamia Millia University to move court to register FIR against Delhi Police